ਦੁੱਧ ਵਪਾਰੀ ਦਾ ਗੋਲੀ ਮਾਰ ਕੇ ਕਤਲ, ਪਿੰਡ ਵਾਸੀਆਂ ਨੇ ਕੀਤਾ ਹਾਈਵੇਅ ਜਾਮ

Tuesday, Jul 08, 2025 - 03:42 PM (IST)

ਦੁੱਧ ਵਪਾਰੀ ਦਾ ਗੋਲੀ ਮਾਰ ਕੇ ਕਤਲ, ਪਿੰਡ ਵਾਸੀਆਂ ਨੇ ਕੀਤਾ ਹਾਈਵੇਅ ਜਾਮ

ਬਾਗਪਤ- ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ 'ਚ ਇਕ ਦੁੱਧ ਵਪਾਰੀ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਸਵੇਰੇ ਘਟਨਾ ਦਾ ਪਤਾ ਲੱਗਣ 'ਤੇ ਗੁੱਸੇ 'ਚ ਪਿੰਡ ਵਾਸੀਆਂ ਨੇ ਕਤਲ ਦੇ ਵਿਰੋਧ 'ਚ ਹਾਈਵੇਅ 'ਚ ਜਾਮ ਕਰ ਦਿੱਤਾ, ਜਿਸ ਨਾਲ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਪੁਲਸ ਅਨੁਸਾਰ, ਘਟਨਾ ਸ਼ਹਿਰ ਕੋਤਵਾਲੀ ਖੇਤਰ ਦੇ ਅਧੀਨ ਸੰਤੋਸ਼ਪੁਰ ਪਿੰਡ ਕੋਲ ਬਾਘੂ ਰੋਡ 'ਤੇ ਸੋਮਵਾਰ ਨੂੰ ਵਾਪਰੀ, ਜਿੱਥੇ 28 ਸਾਲਾ ਵਿਪਿਨ ਉਰਫ਼ ਗੋਂਦੂ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ, ਜਦੋਂ ਉਹ ਆਪਣੇ ਘਰ ਪਰਤ ਰਿਹਾ ਸੀ। ਹਮਲੇ 'ਚ ਵਪਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਮੰਗਲਵਾਰ ਸਵੇਰੇ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਦਸੇ ਵਾਲੀ ਜਗ੍ਹਾ ਪਹੁੰਚੇ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਸੜਕ 'ਤੇ ਜਾਮ ਲਗਾ ਦਿੱਤਾ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਗਪਤ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਨਰੇਂਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਾਂਚ ਜਾਰੀ ਹੈ। ਅਧਿਕਾਰੀਆਂ ਅਨੁਸਾਰ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਪਿੰਡ ਵਾਸੀਆਂ ਨੂੰ ਸਮਝਾ ਕੇ ਜਾਮ ਖ਼ਤਮ ਕਰਵਾਇਆ ਗਿਆ ਹੈ ਅਤੇ ਮੌਜੂਦਾ ਸਮੇਂ ਖੇਤਰ 'ਚ ਸ਼ਾਂਤੀ ਹੈ। ਪੁਲਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News