UP ਦੇ ਕੌਸ਼ਾਂਬੀ ਜ਼ਿਲ੍ਹੇ ''ਚ ਵੱਡੀ ਵਾਰਦਾਤ, ਦੋਧੀ ਦੀ ਗੋਲ਼ੀ ਮਾਰ ਕੇ ਹੱਤਿਆ
Wednesday, Jan 25, 2023 - 11:07 PM (IST)
ਕੌਸ਼ਾਂਬੀ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਕਰਾਰੀ ਥਾਣਾ ਖੇਤਰ ’ਚ ਬਾਈਕ ਸਵਾਰ ਬਦਮਾਸ਼ਾਂ ਨੇ ਦੁੱਧ ਵੇਚ ਕੇ ਪਰਤ ਰਹੇ ਇਕ ਦੋਧੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਕਰਾਰੀ ਥਾਣਾ ਖੇਤਰ ਦੇ ਕੁਤੁਬੁਦੀਨਪੁਰ ਪਿੰਡ ’ਚ ਮੰਗਲਵਾਰ ਰਾਤ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿੱਚ ਪੁਲਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ ਬਲਰਾਮ ਯਾਦਵ (50) ਵਾਸੀ ਕੁਤੁਬੁਦੀਨ ਪੁਰ ਦੁੱਧ ਖਰੀਦਣ ਅਤੇ ਵੇਚਣ ਦਾ ਧੰਦਾ ਕਰਦਾ ਸੀ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੈ ਕੇ ਕਹੀ ਇਹ ਗੱਲ
ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਰਾਤ ਨੂੰ ਉਹ ਦੁੱਧ ਵੇਚ ਕੇ ਸਾਈਕਲ 'ਤੇ ਘਰ ਪਰਤ ਰਿਹਾ ਸੀ, ਜਿਵੇਂ ਹੀ ਉਹ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝਦਾ, ਬਦਮਾਸ਼ਾਂ ਨੇ ਉਸ ’ਤੇ ਗੋਲ਼ੀ ਚਲਾ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਅਨੁਸਾਰ ਪਹਿਲੀ ਨਜ਼ਰੇ ਮ੍ਰਿਤਕ ਅਤੇ ਮੁਲਜ਼ਮਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਸਾਹਮਣੇ ਆਇਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।