ਮਿੰਨੀ ਬੱਸ ਖੱਡ ''ਚ ਡਿੱਗੀ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਸਣੇ 30 ਜ਼ਖ਼ਮੀ
Tuesday, Oct 29, 2024 - 05:43 PM (IST)
ਜੰਮੂ (ਭਾਸ਼ਾ)- ਮੰਗਲਵਾਰ ਨੂੰ ਇਕ ਮਿੰਨੀ ਬੱਸ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 30 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਜ਼ਿਆਦਾ ਨਰਸਿੰਗ ਕਾਲਜ ਦੇ ਵਿਦਿਆਰਥੀ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਵਾਪਰਿਆ। ਉਨ੍ਹਾਂ ਦੱਸਿਆ ਕਿ ਮਿੰਨੀ ਬੱਸ ਸਲਮਾਰੀ ਤੋਂ ਊਧਮਪੁਰ ਜਾ ਰਹੀ ਸੀ, ਉਦੋਂ ਦੁਪਹਿਰ ਕਰੀਬ 12.30 ਵਜੇ ਫਰਮਾ ਪਿੰਡ ਕੋਲ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ ਅਤੇ 30 ਯਾਤਰੀਆਂ ਨੂੰ ਇਲਾਜ ਲਈ ਊਧਮਪੁਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਗਿਆ.
ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ 'ਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਲਿਆਂਦਾ ਜਾ ਰਿਹਾ ਹੈ। ਊਧਮਪੁਰ ਦੀ ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਕਿਹਾ,''ਸ਼ੁਰੂਆਤੀ ਜਾਣਕਾਰੀ ਅਨੁਸਾਰ, ਬ੍ਰੇਕ ਫੇਲ ਹੋਣ ਤੋਂ ਬਾਅਦ ਮਿੰਨੀ ਬੱਸ ਖੱਡ 'ਚ ਡਿੱਗ ਗਈ, ਜਿਸ 'ਚ ਕਰੀਬ 30 ਤੋਂ 35 ਲੋਕ ਸਵਾਰ ਸਨ।'' ਰਾਏ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8