ਮਿੰਨੀ ਬੱਸ 300 ਫੁੱਟ ਡੂੰਘੀ ਖੱਡ ''ਚ ਡਿੱਗੀ, 3 ਯਾਤਰੀਆਂ ਦੀ ਮੌਤ

Monday, Nov 06, 2023 - 02:30 PM (IST)

ਮਿੰਨੀ ਬੱਸ 300 ਫੁੱਟ ਡੂੰਘੀ ਖੱਡ ''ਚ ਡਿੱਗੀ, 3 ਯਾਤਰੀਆਂ ਦੀ ਮੌਤ

ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਮਿੰਨੀ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸਾ ਸਵੇਰੇ ਕਰੀਬ 11 ਵਜੇ ਕੈਂਚੀ ਮੋੜ 'ਤੇ ਹੋਇਆ, ਜਦੋਂ ਕੋਟਰੰਕਾ ਤੋਂ ਰਾਜੌਰੀ ਜਾ ਰਹੀ ਮਿੰਨੀ ਬੱਸ ਦੇ ਡਰਾਈਵਰ ਨੇ ਮੋੜ ਕੱਟਦੇ ਸਮੇਂ ਕੰਟਰੋਲ ਗੁਆ ਦਿੱਤਾ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਡੂੰਘੀ ਖੱਡ 'ਚ ਡਿੱਗੀ ਕਾਰ, 2 ਲੋਕਾਂ ਦੀ ਮੌਤ

ਉਨ੍ਹਾਂ ਕਿਹਾ ਕਿ ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ 18 ਲੋਕਾਂ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਸਰਕਾਰੀ ਮੈਡੀਕਲ ਕਾਲਜ ਨਾਲ ਜੁੜੇ ਹਸਪਤਾਲ ਰਾਜੌਰੀ ਲਿਜਾਇਆ ਗਿਆ, ਜਿੱਥੇ ਉਨ੍ਹਾਂ 'ਚੋਂ 3 ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮੈਡੀਕਲ ਸੁਪਰਡੈਂਟ ਮਹਿਮੂਦ ਐੱਚ. ਬਾਜਾਰ ਨੇ ਕਿਹਾ ਕਿ ਜ਼ਖ਼ਮੀਆਂ 'ਚੋਂ 15 ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਮਰੀਜ਼ਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਜਾਰੀ ਹੈ। ਅਧਿਕਾਰੀਆਂ ਨੇ ਮ੍ਰਿਤਕਾਂ ਦੀ ਪਛਾਣ ਅਬਦੁੱਲ ਰਸ਼ੀਦ (34), ਮੁਹੰਮਦ ਸ਼ਬੀਰ (40) ਅਤੇ ਮੁਹੰਮਦ ਆਜ਼ਮ (32) ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚਾਰ ਸਾਲ ਦੀ ਬੱਚੀ ਸਮੇਤ ਜ਼ਖ਼ਮੀਆਂ 'ਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News