ਦਿੱਲੀ ''ਚ ਘੱਟੋ-ਘੱਟ ਤਾਪਮਾਨ 27 ਡਿਗਰੀ, ਛਾਏ ਬੱਦਲ, ਮੀਂਹ ਪੈਣ ਦੀ ਸੰਭਾਵਨਾ

Saturday, Aug 03, 2024 - 10:19 AM (IST)

ਦਿੱਲੀ ''ਚ ਘੱਟੋ-ਘੱਟ ਤਾਪਮਾਨ 27 ਡਿਗਰੀ, ਛਾਏ ਬੱਦਲ, ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਸਵੇਰੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਆਮ ਤਾਪਮਾਨ ਹੈ। ਭਾਰਤੀ ਮੌਸਮ ਵਿਭਾਗ (IMD) ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਸਵੇਰੇ 8.30 ਵਜੇ ਤੱਕ ਦਿੱਲੀ 'ਚ ਨਮੀ ਦਾ ਪੱਧਰ 85 ਫ਼ੀਸਦੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ

ਇਸ ਦੇ ਨਾਲ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਰਾਜਧਾਨੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸਵੇਰੇ 9 ਵਜੇ 71 ਦਰਜ ਕੀਤਾ ਗਿਆ, ਜੋ ਕਿ 'ਤਸੱਲੀਬਖ਼ਸ਼' ਸ਼੍ਰੇਣੀ ਵਿੱਚ ਆਉਂਦਾ ਹੈ। ਜ਼ੀਰੋ ਅਤੇ 50 ਦੇ ਵਿਚਕਾਰ AQI 'ਚੰਗਾ' ਹੈ, 51 ਤੋਂ 100 'ਤਸੱਲੀਬਖਸ਼' ਹੈ, 101 ਤੋਂ 200 'ਦਰਮਿਆਨੀ' ਹੈ, 201 ਤੋਂ 300 'ਮਾੜਾ' ਹੈ, 301 ਤੋਂ 400 'ਬਹੁਤ ਮਾੜਾ' ਹੈ ਅਤੇ 401 ਤੋਂ 500 ਦੇ ਵਿਚਾਲੇ 'ਗੰਭੀਰ' ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News