ਦਿੱਲੀ ’ਚ ਘੱਟੋ-ਘੱਟ ਤਾਪਮਾਨ 13.6 ਡਿਗਰੀ ਸੈਲਸੀਅਸ, AQI ‘ਬਹੁਤ ਖ਼ਰਾਬ’ ਸ਼੍ਰੇਣੀ ’ਚ
Monday, Nov 08, 2021 - 03:04 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ’ਚ ਹਵਾ ਗੁਣਵੱਤਾ ਲਗਾਤਾਰ ਤਿੰਨ ਦਿਨ ਤੱਕ ‘ਗੰਭੀਰ’ ਸ਼੍ਰੇਣੀ ’ਚ ਰਹਿਣ ਤੋਂ ਬਾਅਦ, ਸੋਮਵਾਰ ਸਵੇਰੇ ਥੋੜ੍ਹੇ ਸੁਧਾਰ ਤੋਂ ਬਾਅਦ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤੀ ਗਈ। ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.), ਦਿੱਲੀ ’ਚ ਸਵੇਰੇ 9.05 ਵਜੇ 385 ਸੀ। ਨੋਇਡਾ, ਗੁਰੂਗ੍ਰਾਮ ਅਤੇ ਗ੍ਰੇਟਰ ਨੋਇਡਾ ’ਚ ਇਹ 406, 363, 296 ਦਰਜ ਕੀਤਾ ਗਿਆ। ਏ.ਕਿਊ.ਆਈ. ਨੂੰ ਜ਼ੀਰੋ ਅਤੇ 50 ਦਰਮਿਆਨ ‘ਚੰਗਾ’, 51 ਅਤੇ 100 ਦਰਮਿਆਨ ‘ਸੰਤੋਸ਼ਜਨਕ’, 101 ਅਤੇ 200 ਦਰਮਿਆਨ ‘ਮੱਧਮ’, 201 ਅਤੇ 300 ਦਰਮਿਆਨ ‘ਖਰਾਬ’, 301 ਅਤੇ 400 ਦਰਮਿਆਨ ‘ਬਹੁਤ ਖ਼ਰਾਬ’ ਅਤੇ 401 ਅਤੇ 500 ਦਰਮਿਆਨ ‘ਗੰਭੀਰ’ ਸ਼੍ਰੇਣੀ ’ਚ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ : ਛੱਤੀਸਗੜ੍ਹ : CRPF ਕੈਂਪ ’ਚ ਜਵਾਨ ਨੇ ਆਪਣੇ ਸਾਥੀਆਂ ’ਤੇ ਚਲਾਈਆਂ ਗੋਲੀਆਂ, ਚਾਰ ਸ਼ਹੀਦ
ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੀ ਹਵਾ ਗੁਣਵੱਤਾ ਐਤਵਾਰ ਨੂੰ ‘ਗੰਭੀਰ’ ਸ਼੍ਰੇਣੀ ’ਚ ਰਹੀ, ਜਿਸ ਤੋਂ ਬਾਅਦ ਮੁੱਖ ਤੌਰ ’ਤੇ ਪਰਾਲੀ ਸਾੜਨ ਦੇ ਵੱਧ ਮਾਮਲੋ ਹੋਮਾ ਜ਼ਿੰਮੇਵਾਰ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਐਤਵਾਰ ਰਾਤ 8 ਵਜੇ ਏ.ਕਿਊ.ਆਈ. 416 ਸੀ। ਉੱਥੇ ਹੀ ਰਾਸ਼ਟਰੀ ਰਾਜਧਾਨੀ ’ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 13.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ 8.30 ਵਜੇ ਹਵਾ ’ਚ ਦ੍ਰਿਸ਼ਤਾ ਦਾ ਪੱਧਰ 85 ਫੀਸਦੀ ਰਿਹਾ। ਮੌਸਮ ਵਿਗਿਆਨੀ ਨੇ ਦਿਨ ’ਚ ਬੱਦਲ ਛਾਏ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ ਦੇ 29 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : RTI ’ਚ ਖ਼ੁਲਾਸਾ, ਭਾਰਤ ’ਚ 33 ਲੱਖ ਤੋਂ ਵੱਧ ਬੱਚੇ ਮਾੜੇ ਪਾਲਣ-ਪੋਸ਼ਣ ਦਾ ਸ਼ਿਕਾਰ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ