ਐਸਕਾਰਟ ਵਾਹਨ ਨਾਲ ਟਕਰਾ.ਈ ਮੰਤਰੀ ਸੰਜੇ ਨਿਸ਼ਾਦ ਦੀ ਕਾਰ, ਵਾਲ-ਵਾਲ ਬਚੇ
Wednesday, Oct 09, 2024 - 03:02 PM (IST)

ਰਾਏਬਰੇਲੀ : ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸੰਜੇ ਨਿਸ਼ਾਦ ਦੀ ਕਾਰ ਰਾਏਬਰੇਲੀ ਦੇ ਸਲੋਨ ਇਲਾਕੇ ਦੇ ਕਰਹੀਆ ਬਾਜ਼ਾਰ ਨੇੜੇ ਬੁੱਧਵਾਰ ਨੂੰ ਇੱਕ ਐਸਕਾਰਟ ਗੱਡੀ ਨਾਲ ਟਕਰਾ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸਵੇਰੇ ਉਸ ਸਮੇਂ ਵਾਪਰੀ, ਜਦੋਂ ਮੱਛੀ ਪਾਲਣ ਵਿਭਾਗ ਦੇ ਮੰਤਰੀ ਅਤੇ ਭਾਜਪਾ ਸਹਿਯੋਗੀ ਨਿਸ਼ਾਦ ਪਾਰਟੀ ਦੇ ਮੁਖੀ ਸੰਜੇ ਨਿਸ਼ਾਦ ਲਖਨਊ ਤੋਂ ਰਾਏਬਰੇਲੀ ਦੇ ਰਸਤੇ ਪ੍ਰਤਾਪਗੜ੍ਹ ਜਾ ਰਹੇ ਸਨ। ਰਸਤੇ 'ਚ ਉਨ੍ਹਾਂ ਦੇ ਕਾਫਲੇ 'ਚ ਸ਼ਾਮਲ ਐਸਕਾਰਟ ਗੱਡੀ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਮੰਤਰੀ ਦੀ ਗੱਡੀ ਨਾਲ ਟਕਰਾ ਗਈ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਐਲਾਨ: ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਨੂੰ ਮਿਲੇਗਾ ਤਰੱਕੀ ਦਾ ਤੋਹਫ਼ਾ
ਉਨ੍ਹਾਂ ਦੱਸਿਆ ਕਿ ਮੰਤਰੀ ਦੀ ਗੱਡੀ ਦਾ ਅਗਲਾ ਹਿੱਸਾ ਬੁਰੀ ਤਰੀਕੇ ਨਾਲ ਨੁਕਸਾਨਿਆ ਗਿਆ ਪਰ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿਚ ਥਾਣਾ ਖੇਤਰ ਦੇ ਅਧਿਕਾਰੀ (ਸੈਲੋਨ) ਪ੍ਰਦੀਪ ਕੁਮਾਰ ਨੇ ਕਿਹਾ, "ਵਾਹਨ ਆਪਸ ਵਿੱਚ ਟਕਰਾ ਗਏ ਪਰ ਸਾਰੇ ਲੋਕ ਸੁਰੱਖਿਅਤ ਹਨ।"
ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8