ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਗਏ ਆਤਿਸ਼ੀ ਅਤੇ ਸੌਰਭ ਭਾਰਦਵਾਜ

Friday, Mar 22, 2024 - 11:35 AM (IST)

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਵੀਰਵਾਰ ਸ਼ਾਮਲ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ 2 ਘੰਟਿਆਂ ਦੀ ਪੁੱਛ-ਗਿੱਛ ਅਤੇ ਘਰ ਦੀ ਤਲਾਸ਼ੀ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਸੜਕਾਂ 'ਤੇ ਉਤਰ ਆਈ ਹੈ। ਪ੍ਰਦਰਸ਼ਨ ਕਰ ਰਹੇ ਪਾਰਟੀ ਦੇ ਸੀਨੀਅਰ ਨੇਤਾ ਅਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।  ਇਸ ਦੇ ਨਾਲ ਹੀ ਇਮਰਾਨ ਹੁਸੈਨ ਅਤੇ ਪੰਜਾਬ ਦੇ ਮੰਤਰੀ ਹਰਜੋਤ ਬੈਂਸ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਬੱਸ 'ਚ ਬੈਠਾ ਕੇ ਹਿਰਾਸਤ 'ਚ ਲਿਆ। ਪਾਰਟੀ ਦੇ ਵਰਕਰ ਆਈ.ਟੀ.ਓ. 'ਤੇ ਧਰਨੇ 'ਤੇ ਬੈਠੇ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ 'ਚ ਲੈਣ ਲਈ ਪੁਲਸ ਬੱਸਾਂ ਲੈ ਕੇ ਆਈ ਹੈ। ਵਰਕਰਾਂ ਨੂੰ ਇਨ੍ਹਾਂ ਬੱਸਾਂ 'ਚ ਭਰ ਕੇ ਲਿਜਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਸ਼ਰਾਬ ਘਪਲਾ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪਾਰਟੀ ਸਮਰਥਕ ਹਾਜ਼ਰ ਹਨ, ਜੋ ਕੇਜਰੀਵਾਲ ਦੇ ਹੱਕ 'ਚ ਨਾਅਰੇਬਾਜ਼ੀ ਕਰ ਰਹੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News