ਕਿਸਾਨ ਅੰਦੋਲਨ 2.0: ਅਮਿਤ ਸ਼ਾਹ ਨਾਲ ਮੰਤਰੀਆਂ ਦੀ ਮੀਟਿੰਗ, ਕਿਸਾਨਾਂ ਦੀਆਂ ਮੰਗਾਂ ਨੂੰ ਦੇਣਗੇ ਅੰਤਿਮ ਰੂਪ

Thursday, Feb 22, 2024 - 11:43 AM (IST)

ਕਿਸਾਨ ਅੰਦੋਲਨ 2.0: ਅਮਿਤ ਸ਼ਾਹ ਨਾਲ ਮੰਤਰੀਆਂ ਦੀ ਮੀਟਿੰਗ, ਕਿਸਾਨਾਂ ਦੀਆਂ ਮੰਗਾਂ ਨੂੰ ਦੇਣਗੇ ਅੰਤਿਮ ਰੂਪ

ਨਵੀਂ ਦਿੱਲੀ- ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਦਿੱਲੀ 'ਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਸੂਤਰਾਂ ਅਨਸਾਰ ਇਸ ਵਾਰ ਮੰਤਰੀ ਕਿਸਾਨਾਂ ਦੀਆਂ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਆਖ਼ਰੀ ਮੀਟਿੰਗ ਹੋਵੇਗੀ। ਇਸ 'ਚ ਕਿਸਾਨ ਜੱਥੇਬੰਦੀਆਂ ਵਲੋਂ ਸਮਝੌਤੇ ਦੀ ਤਾਰੀਖ਼ ਅਤੇ ਸਮਾਂ ਤੈਅ ਕਰਨ 'ਤੇ ਧਿਆਨ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦੀ ਯੋਜਨਾ 2 ਦਿਨਾਂ ਦੀ ਟਾਲ ਦਿੱਤੀ ਹੈ। ਕਿਸਾਨਾਂ ਨੇ ਇਹ ਫ਼ੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਮੀਟਿੰਗ ਦੇ ਸਮੇਂ ਦੀ ਉਡੀਕ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News