ਮੰਤਰਾਲਾ ਨੇ ਜਾਰੀ ਕੀਤਾ ਨਿਰਦੇਸ਼, ਇਨਫੈਕਟਿਡ ਮਾਂ ਦਾ ਦੁੱਧ ਚੁੰਘਾਉਣਾ ਸੁਰੱਖਿਅਤ
Wednesday, Aug 05, 2020 - 09:26 PM (IST)

ਨਵੀਂ ਦਿੱਲੀ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਨੇ ਸਾਰੇ ਖੇਤਰੀ ਅਧਿਕਾਰੀਆਂ ਅਤੇ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਮਾਵਾਂ ਨੂੰ ਭਰੋਸਾ ਦਿਵਾਉਣ ਕਿ ਕੋਵਿਡ-19 ਦੇ ਨਿਰਦੇਸ਼ਾਂ ਦੇ ਤਹਿਤ ਇਨਫੈਕਟਿਡ ਹੋਣ ਤੋਂ ਬਾਅਦ ਵੀ ਉਹ ਬੱਚੇ ਨੂੰ ਆਪਣਾ ਦੁੱਧ ਦੇ ਸਕਦੀਆਂ ਹਨ।
ਮੰਤਰਾਲਾ ਨੇ ਕਿਹਾ ਕਿ ਮਾਂ ਦੇ ਕੋਰੋਨਾ ਇਨਫੈਕਟਿਡ ਹੋਣ 'ਤੇ ਦੁੱਧ ਚੁੰਘਾਉਣ ਨਾਲ ਬੱਚੇ ਨੂੰ ਸੁਰੱਖਿਅਤ ਰੱਖਣ 'ਚ ਮਦਦ ਮਿਲਦੀ ਹੈ। ਜੋ ਲੋਕ ਕੋਰੋਨਾ ਇਨਫੈਕਟਿਡ ਹਨ ਜਾਂ ਉਨ੍ਹਾਂ ਨੂੰ ਇਨਫੈਕਟਿਡ ਹੋਣ ਦਾ ਸ਼ੱਕ ਹੈ ਉਹ ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਅਤੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ। ਇੱਕ ਹੋਰ ਟਵੀਟ 'ਚ ਕਿਹਾ ਕਿ ਬੱਚੇ ਦੇ ਸੰਪਰਕ 'ਚ ਆਉਣ ਤੋਂ ਪਹਿਲਾਂ ਅਤੇ ਬਾਅਦ 'ਚ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਵੋ ਜਾਂ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।