ਸਿਹਤ ਮੰਤਰਾਲਾ ਨੇ ਦੱਸਿਆ ਯਾਤਰਾ ਕਰਦੇ ਸਮੇਂ ਇਨ੍ਹਾਂ ਵਿਅਕਤੀਆਂ ਲਈ ਮਾਸਕ ਨਹੀਂ ਜ਼ਰੂਰੀ

Friday, Sep 04, 2020 - 09:51 AM (IST)

ਸਿਹਤ ਮੰਤਰਾਲਾ ਨੇ ਦੱਸਿਆ ਯਾਤਰਾ ਕਰਦੇ ਸਮੇਂ ਇਨ੍ਹਾਂ ਵਿਅਕਤੀਆਂ ਲਈ ਮਾਸਕ ਨਹੀਂ ਜ਼ਰੂਰੀ

ਨਵੀਂ ਦਿੱਲੀ : ਕੋਰੋਨਾ ਵਾਇਰਸ ਨੂੰ ਰੋਕਣ ਦੇ ਨਾਮ 'ਤੇ ਦਿੱਲੀ ਸਮੇਤ ਪੂਰੇ ਦੇਸ਼ ਦੀ ਪੁਲਸ ਲੋਕਾਂ ਦੇ ਚਾਲਾਨ ਕੱਟਣ 'ਚ ਲੱਗੀ ਹੈ। ਇਸ ਸਿਲਸਿਲੇ 'ਚ ਇਕੱਲੇ ਕਾਰ ਚਲਾ ਰਹੇ ਲੋਕਾਂ ਦਾ ਵੀ ਚਾਲਾਨ ਕੱਟਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਸਾਫ਼ ਕਰ ਦਿੱਤਾ ਹੈ ਕਿ ਇਕੱਲੇ ਬੈਠ ਕੇ ਕਾਰ ਚਲਾ ਰਹੇ ਲੋਕਾਂ ਲਈ ਮਾਸਕ ਪਹਿਨਣ ਦਾ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਇਕੱਲੇ ਸਾਇਕਲ ਚਲਾ ਰਹੇ ਵਿਅਕਤੀ ਦੇ ਲਈ ਵੀ ਮਾਸਕ ਪਹਿਨਣਾ ਜ਼ਰੂਰੀ ਨਹੀਂ ਹੈ। 

ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ : ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਕਈ ਦਿਨ ਤੱਕ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਇਸ ਸਬੰਧ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੱਸਿਆ ਕਿ 'ਸਹਿਤ ਮੰਤਰਾਲੇ ਨੇ ਜੋ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਉਨ੍ਹਾਂ 'ਚ ਜੇਕਰ ਤੁਸੀਂ ਇਕੱਲੇ ਕਾਰ ਜਾਂ ਸਾਇਕਲ ਚਲਾ ਰਹੇ ਹੋ ਤਾਂ ਇਸ ਦੌਰਾਨ ਮਾਸਕ ਪਹਿਨਣ ਹੈ, ਇਸ ਤਰ੍ਹਾਂ ਦਾ ਕੋਈ ਵੀ ਦਿਸ਼ਾ-ਨਿਰਦੇਸ਼ ਨਹੀਂ ਹੈ। 

ਇਹ ਵੀ ਪੜ੍ਹੋ :  ਵੱਡੀ ਵਾਰਦਾਤ : 15 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਪੁਲਸ ਮੁਲਾਜ਼ਮ


author

Baljeet Kaur

Content Editor

Related News