ਕੋਰੋਨਾ ਕਾਲ 'ਚ ਮੈਡੀਕਲ ਆਕਸੀਜਨ ਲਈ ਮਚੀ ਹਾਹਾਕਾਰ, ਗ੍ਰਹਿ ਮੰਤਰਾਲੇ ਵੱਲੋਂ ਸਖ਼ਤ ਆਦੇਸ਼ ਜਾਰੀ

Thursday, Apr 22, 2021 - 04:40 PM (IST)

ਕੋਰੋਨਾ ਕਾਲ 'ਚ ਮੈਡੀਕਲ ਆਕਸੀਜਨ ਲਈ ਮਚੀ ਹਾਹਾਕਾਰ, ਗ੍ਰਹਿ ਮੰਤਰਾਲੇ ਵੱਲੋਂ ਸਖ਼ਤ ਆਦੇਸ਼ ਜਾਰੀ

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਕਰਨ ਲਈ ਕੇਂਦਰ ਸਰਕਾਰ ਨੇ ਅੱਜ ਯਾਨੀ ਵੀਰਵਾਰ ਨੂੰ ਇਕ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਮੈਡੀਕਲ ਆਕਸੀਜਨ ਦੇ ਕੰਟੇਨਰਾਂ ਦੀ ਆਵਾਜਾਈ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗਾਈ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਆਫ਼ਤ ਪ੍ਰਬੰਧਨ ਐਕਟ ਦੇ ਅਧੀਨ ਹਾਸਲ ਅਧਿਕਾਰਾਂ ਦੇ ਅਧੀਨ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਆਕਸੀਜਨ ਲਿਜਾਉਣ ਵਾਲੇ ਵਾਹਨਾਂ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗਾ ਸਕਦੇ। ਸੂਬਾ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਆਵਾਜਾਈ ਅਥਾਰਟੀ ਆਕਸੀਜਨ ਸਪਲਾਈ ਕਰਨ ਵਾਲੇ ਵਾਹਨਾਂ ਨੂੰ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਲਗਾ ਸਕਦੇ।

PunjabKesariਨਾਲ ਹੀ ਸੂਬਾ ਸਰਕਾਰ ਉਨ੍ਹਾਂ ਦੇ ਇੱਥੇ ਆਕਸੀਜਨ ਦਾ ਉਤਪਾਦਨ ਕਰਨ ਵਾਲੀਆਂ ਕੰਪਨੀਆਂ 'ਤੇ ਇਹ ਪਾਬੰਦੀ ਨਹੀਂ ਲਗਾ ਸਕਦੀ ਕਿ ਉੱਥੇ ਬਣਨ ਵਾਲੀ ਆਕਸੀਜਨ ਦੂਜੇ ਸੂਬਿਆਂ ਨੂੰ ਨਹੀਂ ਦਿੱਤੀ ਜਾ ਸਕਦੀ। ਕੋਈ ਵੀ ਕੰਪਨੀ ਉਸ ਸੂਬੇ 'ਚ ਕਿਤੇ ਵੀ ਅਤੇ ਦੂਜੇ ਸੂਬੇ 'ਚ ਕਿਤੇ ਵੀ ਆਕਸੀਜਨ ਸਪਲਾਈ ਕਰਨ ਲਈ ਆਜ਼ਾਦ ਹਨ। ਉਦਯੋਗਿਕ ਇਸਤੇਮਾਲ ਲਈ ਆਕਸੀਜਨ ਦੀ ਵਰਤੋਂ 'ਤੇ ਪਹਿਲਾਂ ਹੀ ਪਾਬੰਦੀ ਹੈ ਅਤੇ ਸਿਰਫ਼ 9 ਉਦਯੋਗਾਂ ਨੂੰ ਹੀ ਆਕਸੀਜਨ ਦੀ ਵਰਤੋਂ 'ਚ ਛੋਟ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ, ਉੱਪ ਕਮਿਸ਼ਨਰ ਅਤੇ ਸੀਨੀਅਰ ਪੁਲਸ ਸੁਪਰਡੈਂਟ, ਪੁਲਸ ਸੁਪਰਡੈਂਟ ਅਤੇ ਡਿਪਟੀ ਪੁਲਸ ਕਮਿਸ਼ਨਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਨਿਰਦੇਸ਼ਾਂ 'ਤੇ ਅਮਲ ਯਕੀਨੀ ਕਰਨ। ਕੁਝ ਸੂਬਿਆਂ ਵਲੋਂ ਦੂਜੇ ਦੇਸ਼ 'ਚ ਆਕਸੀਜਨ ਦੀ ਆਵਾਜਾਈ 'ਤੇ ਪਾਬੰਦੀ ਲਗਾਏ ਜਾਣ ਦੀਆਂ ਖ਼ਬਰਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਆਕਸੀਜਨ ’ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਬੋਲੇ- ਬਿਨਾਂ ਰੁਕਾਵਟ ਸਾਰੇ ਰਾਜਾਂ ਨੂੰ ਹੋਵੇ ਸਪਲਾਈ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News