ਅਮਿਤ ਸ਼ਾਹ ਦੇ ਕੋਰੋਨਾ ਟੈਸਟ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਦਿੱਤੀ ਸਫਾਈ
Sunday, Aug 09, 2020 - 03:39 PM (IST)
ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਵਾਇਰਸ ਟੈਸਟ 'ਤੇ ਉਲਝਣ ਵਾਲੀ ਸਥਿਤੀ ਬਣ ਗਈ ਹੈ। ਗ੍ਰਹਿ ਮੰਤਰਾਲਾ ਨੇ ਸਥਿਤੀ ਨੂੰ ਸਪੱਸ਼ਟ ਕਰਦਿਆਂ ਸਫਾਈ ਦਿੱਤੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੋਈ ਤਾਜ਼ਾ ਕੋਰੋਨਾ ਵਾਇਰਸ (ਕੋਵਿਡ-19) ਟੈਸਟ ਨਹੀਂ ਕੀਤਾ ਗਿਆ। ਦਰਅਸਲ ਗ੍ਰਹਿ ਮੰਤਰਾਲਾ ਦਾ ਇਹ ਸਪੱਸ਼ਟੀਕਰਨ ਭਾਜਪਾ ਪਾਰਟੀ ਦੇ ਨੇਤਾ ਮਨੋਜ ਤਿਵਾੜੀ ਦੇ ਟਵੀਟ ਤੋਂ ਬਾਅਦ ਆਇਆ ਹੈ। ਅਧਿਕਾਰਤ ਰੂਪ ਤੋਂ ਇਸ ਦੀ ਪੁਸ਼ਟੀ ਵੀ ਨਹੀਂ ਕੀਤੀ ਗਈ ਹੈ ਕਿ ਗ੍ਰਹਿ ਮੰਤਰੀ ਕੋਰੋਨਾ ਮੁਕਤ ਹੋ ਗਏ ਹਨ। ਤਿਵਾੜੀ ਨੇ ਹਿੰਦੀ 'ਚ ਟਵੀਟ ਕੀਤਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਹੈ। ਜਿਸ ਤੋਂ ਕੁਝ ਦੇਰ ਬਾਅਦ ਉਨ੍ਹਾਂ ਨੇ ਆਪਣੇ ਟਵੀਟ ਹਟਾ ਲਿਆ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਲੱਛਣ ਨਜ਼ਰ ਆਉਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 2 ਅਗਸਤ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਠੀਕ ਸੀ ਪਰ ਫਿਰ ਵੀ ਸਾਵਧਾਨੀ ਦੇ ਤੌਰ 'ਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਸ਼ਾਹ ਨੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਹਿੰਦੀ 'ਚ ਟਵੀਟ ਕੀਤੀ ਸੀ ਕਿ ਮੈਂ ਸ਼ੁਰੂਆਤੀ ਲੱਛਣ ਨਜ਼ਰ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਅਤੇ ਨਤੀਜਾ ਪਾਜ਼ੇਟਿਵ ਹੈ। ਮੇਰੀ ਸਿਹਤ ਠੀਕ ਹੈ ਪਰ ਮੈਂ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖ਼ਲ ਹਾਂ।
ਇਹ ਵੀ ਪੜ੍ਹੋ: ਅਮਿਤ ਸ਼ਾਹ ਦਾ ਕੋਰੋਨਾ ਟੈਸਟ ਨੈਗੇਟਿਵ, ਹਸਪਤਾਲ ਤੋਂ ਛੇਤੀ ਮਿਲ ਸਕਦੀ ਹੈ ਛੁੱਟੀ