ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ

Thursday, Apr 23, 2026 - 01:13 PM (IST)

ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ

ਨਵੀਂ ਦਿੱਲੀ- ਸੋਸ਼ਲ ਮੀਡੀਆ 'ਤੇ ਕੁਝ ਅਜਿਹੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਕਿਹਾ ਜਾ ਰਿਹਾ ਹੈ ਕਿ ਬੰਗਾਲ ਤੇ ਤਾਮਿਲਨਾਡੂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕੀਤਾ ਜਾਵੇਗਾ। ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਇਨ੍ਹਾਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ 'ਫੇਕ' ਕਰਾਰ ਦਿੱਤਾ ਹੈ ਤੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਫਿਲਹਾਲ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਬਾਰੇ ਕੋਈ ਵਿਚਾਰ ਨਹੀਂ ਕਰ ਰਹੀ।

ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, "ਕੁਝ ਖ਼ਬਰਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੰਕੇਤ ਦੇ ਰਹੀਆਂ ਹਨ। ਅਸੀਂ ਸਪੱਸ਼ਟ ਕਰਦੇ ਹਾਂ ਕਿ ਅਜਿਹਾ ਕੋਈ ਵੀ ਪ੍ਰਸਤਾਵ ਸਰਕਾਰ ਕੋਲ ਨਹੀਂ ਹੈ। ਅਜਿਹੀਆਂ ਖ਼ਬਰਾਂ ਨਾਗਰਿਕਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ।" ਮੰਤਰਾਲੇ ਨੇ ਅੱਗੇ ਕਿਹਾ ਕਿ ਭਾਰਤ ਦੁਨੀਆ ਦਾ ਅਜਿਹਾ ਦੇਸ਼ ਹੈ ਜਿੱਥੇ ਪਿਛਲੇ 4 ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੰਤਰਰਾਸ਼ਟਰੀ ਦਬਾਅ ਦੇ ਬਾਵਜੂਦ ਕੋਈ ਵੱਡਾ ਵਾਧਾ ਨਹੀਂ ਹੋਣ ਦਿੱਤਾ ਗਿਆ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਜਿਹੀਆਂ ਖ਼ਬਰਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਵੀ ਯਕੀਨ ਕਰਨ। 

PunjabKesari

ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban

 

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ-ਇਰਾਨ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਸੀ, ਜਿਸ ਮਗਰੋਂ ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਵਿੱਚ ਚੋਣਾਂ ਖ਼ਤਮ ਹੁੰਦੇ ਹੀ ਤੇਲ 25 ਤੋਂ 28 ਰੁਪਏ ਮਹਿੰਗਾ ਹੋ ਸਕਦਾ ਹੈ। ਇਨ੍ਹਾਂ ਖਬਰਾਂ ਦੇ ਵਾਇਰਲ ਹੋਣ ਮਗਰੋਂ ਹੀ ਸਰਕਾਰ ਨੇ ਪੋਸਟ ਸਾਂਝੀ ਕੀਤੀ ਹੈ ਤੇ ਇਨ੍ਹਾਂ ਖਬਰਾਂ ਨੂੰ ਅਫਵਾਹ ਦੱਸਿਆ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਦੁਹਰਾਇਆ ਕਿ ਤੇਲ ਕੰਪਨੀਆਂ ਅਤੇ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਕੀਮਤਾਂ ਦੇ ਵਾਧੇ ਤੋਂ ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਲਗਾਤਾਰ ਕਦਮ ਚੁੱਕੇ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਕੀਮਤਾਂ ਨੂੰ ਸਥਿਰ ਰੱਖਿਆ ਹੋਇਆ ਹੈ ਤਾਂ ਜੋ ਆਮ ਜਨਤਾ 'ਤੇ ਮਹਿੰਗਾਈ ਦਾ ਬੋਝ ਨਾ ਪਵੇ।

ਇਹ ਵੀ ਪੜ੍ਹੋ- ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News