ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਗੋਲੀ ਮਾਰ ਕਰ ''ਤਾ ਗੁਆਂਢੀ ਦਾ ਕਤਲ, ਨੋਇਡਾ ''ਚ ਫੈਲੀ ਸਨਸਨੀ

Friday, Jun 19, 2026 - 09:30 AM (IST)

ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਗੋਲੀ ਮਾਰ ਕਰ ''ਤਾ ਗੁਆਂਢੀ ਦਾ ਕਤਲ, ਨੋਇਡਾ ''ਚ ਫੈਲੀ ਸਨਸਨੀ

ਨੋਇਡਾ : ਨੋਇਡਾ ਦੀ ਇਕ ਕਾਲੋਨੀ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਦੋ ਵਿਅਕਤੀਆਂ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਦੇ ਇਕ ਬੁਲਾਰੇ ਨੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਕਿਹਾ ਇਹ ਘਟਨਾ ਵੀਰਵਾਰ ਸ਼ਾਮ ਨੂੰ ਬਾਦਲਪੁਰ ਪੁਲਸ ਸਟੇਸ਼ਨ ਖੇਤਰ ਅਧੀਨ ਸਥਿਤ ਰਾਇਲ ਸਿਟੀ ਕਲੋਨੀ ਵਿੱਚ ਵਾਪਰੀ ਹੈ। ਮ੍ਰਿਤਕ ਦੀ ਪਛਾਣ ਜੀਵਨ ਕਿਸ਼ੋਰ (50) ਵਜੋਂ ਹੋਈ ਹੈ।

ਪੜ੍ਹੋ ਇਹ ਵੀ - UP 'ਚ ਵੱਡੀ ਵਾਰਦਾਤ: ਕਲਯੁੱਗੀ ਪੁੱਤਰ ਨੇ ਕੁਹਾੜੀ ਨਾਲ ਵੱਢ 'ਤਾ ਪਿਓ, ਸਿਰ ਤੇ ਗਲੇ 'ਤੇ 8 ਵਾਰ...

ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਕਿਸ਼ੋਰ ਦਾ ਆਪਣੇ ਗੁਆਂਢੀਆਂ, ਵਿਸ਼ਾਲ ਕਸ਼ਯਪ ਅਤੇ ਵਿੱਕੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਕਿਹਾ ਕਿ ਵਿਸ਼ਾਲ ਕਸ਼ਯਪ ਅਤੇ ਵਿੱਕੀ ਨੇ ਫਿਰ ਕਥਿਤ ਤੌਰ 'ਤੇ ਜੀਵਨ ਕਿਸ਼ੋਰ ਨੂੰ ਗੋਲੀ ਮਾਰ ਦਿੱਤੀ। ਗੰਭੀਰ ਰੂਪ ਵਿੱਚ ਜ਼ਖਮੀ ਕਿਸ਼ੋਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇੱਕ ਪੁਲਸ ਬੁਲਾਰੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਭੱਜ ਗਏ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News