ਡਿਊਟੀ ਤੋਂ ਘਰ ਆਈ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਧੀ ਨੂੰ ਦੇਖ ਮਾਰੀਆਂ ਚੀਕਾਂ

Wednesday, Nov 06, 2024 - 05:05 PM (IST)

ਡਿਊਟੀ ਤੋਂ ਘਰ ਆਈ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਧੀ ਨੂੰ ਦੇਖ ਮਾਰੀਆਂ ਚੀਕਾਂ

ਚੰਬਾ : ਚੰਬਾ ਜ਼ਿਲ੍ਹੇ ਦੀ ਦਰਡਾ ਪੰਚਾਇਤ ਵਿੱਚ ਇੱਕ ਨਾਬਾਲਗ ਕੁੜੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਲੜਕੀ ਵੱਲੋਂ ਅਜਿਹਾ ਕਦਮ ਚੁੱਕਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਘਟਨਾ ਦੀ ਰਿਪੋਰਟ ਡਾਇਰੀ ਵਿੱਚ ਪਾ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!

ਜਾਣਕਾਰੀ ਅਨੁਸਾਰ ਦਰਡਾ ਪੰਚਾਇਤ ਦੇ ਪਿੰਡ ਪਰਿਹਾਰ ਦੀ ਰਹਿਣ ਵਾਲੀ 17 ਸਾਲਾ ਕੁੜੀ ਆਪਣੇ ਘਰ ਵਿਚ ਇਕੱਲੀ ਸੀ। ਇਸ ਦੌਰਾਨ ਉਸ ਨੇ ਆਪਣੇ ਦੁਪੱਟੇ ਨਾਲ ਕਮਰੇ 'ਚ ਲੱਗੇ ਪੱਖੇ ਦੀ ਕੁੰਡੀ ਨਾਲ ਫਾਹਾ ਲੈ ਲਿਆ। ਜਦੋਂ ਉਸ ਦੀ ਮਾਂ ਡਿਊਟੀ ਤੋਂ ਘਰ ਵਾਪਸ ਆਈ ਤਾਂ ਉਸ ਨੇ ਆਪਣੀ ਬੇਟੀ ਨੂੰ ਪੱਖੇ ਨਾਲ ਲਟਕਦੇ ਹੋਏ ਦੇਖਿਆ, ਜਿਸ ਨੂੰ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਨਾਬਾਲਗ ਲੜਕੀ ਨੂੰ ਫਾਹੇ ਤੋਂ ਉਤਰਾਅ ਕੇ ਸੀ.ਐੱਚ.ਸੀ. ਬਾਥਰੀ ਪਹੁੰਚਾਇਆ। 

ਇਹ ਵੀ ਪੜ੍ਹੋ - ਸਰਕਾਰੀ ਕਰਮਚਾਰੀਆਂ ਨੇ ਭੁੱਲ ਕੇ ਵੀ ਕੀਤਾ ਆਹ ਕੰਮ, ਤਾਂ ਜਾਵੇਗੀ ਨੌਕਰੀ, ਜਾਰੀ ਹੋਏ ਹੁਕਮ

ਸੀਐੱਚਸੀ ਬਠੌਰੀ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਐੱਸਪੀ ਅਭਿਸ਼ੇਕ ਯਾਦਵ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News