ਜਬਰ-ਜ਼ਨਾਹ ਦੀ ਸ਼ਿਕਾਰ ਹੋਈ ਨਾਬਾਲਗਾ ਨੇ ਕੀਤੀ ਖੁਦਕੁਸ਼ੀ

Sunday, Feb 23, 2020 - 11:16 PM (IST)

ਜਬਰ-ਜ਼ਨਾਹ ਦੀ ਸ਼ਿਕਾਰ ਹੋਈ ਨਾਬਾਲਗਾ ਨੇ ਕੀਤੀ ਖੁਦਕੁਸ਼ੀ

ਜੈਪੁਰ— ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ 'ਚ 14 ਸਾਲਾ ਲੜਕੀ ਨੇ ਜਬਰ-ਜ਼ਨਾਹ ਤੋਂ ਬਾਅਦ ਐਤਵਾਰ ਨੂੰ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਪੀੜਤਾ ਸ਼ਨੀਵਾਰ ਨੂੰ ਹਾਲੋਨਾ ਥਾਣੇ ਅਧੀਨ ਇਕ ਇਲਾਕੇ 'ਚ ਪਸ਼ੂਆਂ ਨੂੰ ਚਾਰਾਂ ਖਿਲਾਉਣ ਲਈ ਖੇਤਾਂ 'ਚ ਗਈ ਸੀ। ਇਸ ਦੌਰਾਨ ਇਕ ਵਿਅਕਤੀ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਲੜਕੀ ਨੇ ਰੋਲਾ ਪਾਇਆ ਤਾਂ ਖੇਤ 'ਚ ਕੰਮ ਕਰ ਰਿਹਾ ਉਸ ਦਾ ਭਰਾ ਉਸ ਨੂੰ ਬਚਾਉਣ ਲਈ ਆਇਆ। ਹਾਲਾਂਕਿ ਦੋਸ਼ੀ ਮੌਕੇ 'ਤੋਂ ਫਰਾਰ ਹੋ ਚੁੱਕਾ ਸੀ। ਭਰਤਪੁਰ ਦੇ ਏ.ਐੱਸ.ਪੀ. ਸੁਰੇਸ਼ ਕੁਮਾਰ ਖਿੰਚੀ ਨੇ ਦੱਸਿਆ ਕਿ ਕਿਸ਼ੋਰੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਪੀੜਤਾ ਜਦੋਂ ਘਰ 'ਚ ਇਕੱਲੀ ਸੀ ਤਾਂ ਉਸ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਏ.ਸੀ.ਪੀ. ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News