ਭਰਾਵਾਂ ਨੂੰ ਰੱਖੜੀ ਬੰਨ੍ਹਣ ਤੋਂ ਬਾਅਦ ਨਾਬਾਲਗ ਕੁੜੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

Tuesday, Aug 20, 2024 - 06:52 PM (IST)

ਭਰਾਵਾਂ ਨੂੰ ਰੱਖੜੀ ਬੰਨ੍ਹਣ ਤੋਂ ਬਾਅਦ ਨਾਬਾਲਗ ਕੁੜੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਬਾਂਦਾ - ਮਹੋਬਾ ਜ਼ਿਲ੍ਹੇ ਦੇ ਸ਼੍ਰੀਨਗਰ ਥਾਣਾ ਖੇਤਰ ਦੇ ਇਕ ਪਿੰਡ 'ਚ ਇਕ ਨਾਬਾਲਗ ਨੇ ਕਥਿਤ ਤੌਰ 'ਤੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਤੋਂ ਬਾਅਦ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਸ਼੍ਰੀਨਗਰ ਪੁਲਸ ਸਟੇਸ਼ਨ ਇੰਚਾਰਜ (ਐੱਸ.ਐੱਚ.ਓ.) ਸ਼ਿਵਪਾਲ ਸਿੰਘ ਨੇ ਦੱਸਿਆ ਕਿ ਥਾਣਾ ਖੇਤਰ ਦੇ ਬਿਲਰਾਹੀ ਪਿੰਡ ਦੇ ਮਾਜਰਾ ਕਿਸ਼ੋਰਗੰਜ 'ਚ ਸੋਮਵਾਰ ਰਾਤ ਨੂੰ 17 ਸਾਲਾ ਕੁੜੀ ਨੇ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੀ ਪਛਾਣ ਭਾਰਤੀ ਵਜੋਂ ਹੋਈ ਹੈ ਅਤੇ ਉਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਿੰਘ ਨੇ ਦੱਸਿਆ ਕਿ ਲੜਕੀ ਦੇ ਭਰਾ ਸੋਨੂੰ ਮੁਤਾਬਕ ਸੋਮਵਾਰ ਨੂੰ ਰੱਖੜੀ ਦੇ ਮੌਕੇ ਭਾਰਤੀ ਆਪਣੇ ਤਿੰਨ ਭਰਾਵਾਂ ਨੂੰ ਰੱਖੜੀ ਬੰਨ੍ਹਦੇ ਹੋਏ ਗੁਟਖਾ ਖਾ ਰਹੀ ਸੀ, ਜਿਸ 'ਤੇ ਇਕ ਭਰਾ ਨੇ ਉਸ ਨੂੰ ਝਿੜਕਿਆ। ਉਸ ਨੇ ਦੱਸਿਆ ਕਿ ਸ਼ਾਇਦ ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕਰਨ ਵਰਗਾ ਕਦਮ ਚੁੱਕਿਆ ਹੋਵੇਗਾ। ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News