ਨਾਬਾਲਗ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਨਾਹ, ਇਲਾਕੇ ''ਚ ਫੈਲੀ ਸਨਸਨੀ

Monday, Aug 26, 2024 - 05:39 PM (IST)

ਨਾਬਾਲਗ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਨਾਹ, ਇਲਾਕੇ ''ਚ ਫੈਲੀ ਸਨਸਨੀ

ਸੋਨੀਪਤ- ਸਰਕਾਰ ਦੇਸ਼ 'ਚ ਧੀਆਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕਣ ਦੀ ਗੱਲ ਤਾਂ ਕਰ ਰਹੀ ਹੈ ਪਰ ਦੇਸ਼ ਦੇ ਹਰ ਸੂਬੇ 'ਚ ਧੀਆਂ ਨਾਲ ਹੋ ਰਹੇ ਜ਼ੁਲਮਾਂ ​​ਦੀਆਂ ਖਬਰਾਂ ਸੁਣਨ ਤੋਂ ਬਾਅਦ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਹਰਿਆਣਾ ਦੇ ਸੋਨੀਪਤ ਤੋਂ ਵੀ ਇਕ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਸ਼ਹਿਰ ਦੇ ਇਕ ਪਾਸ਼ ਇਲਾਕੇ 'ਚ ਇਕ ਬਦਮਾਸ਼ ਨੇ ਪਹਿਲਾਂ ਇਕ ਨਾਬਾਲਗ ਲੜਕੀ ਨੂੰ ਅਗਵਾ ਕੀਤਾ ਅਤੇ ਬਾਅਦ ਵਿਚ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਫਿਲਹਾਲ ਪੁਲਸ ਦਾਅਵਾ ਕਰ ਰਹੀ ਹੈ ਕਿ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ ਹੈ।

ਜਾਣਕਾਰੀ ਮੁਤਾਬਕ ਸੋਨੀਪਤ ਸੈਕਟਰ-27 ਥਾਣਾ ਪੁਲਸ ਨੇ ਨਾਬਾਲਗ ਕੁੜੀ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਪਾਸ਼ ਇਲਾਕੇ 'ਚ ਰਹਿਣ ਵਾਲੇ ਇਕ ਨੌਜਵਾਨ ਖਿਲਾਫ ਕੁੜੀ ਨੂੰ ਅਗਵਾ ਕਰਨ ਮਗਰੋਂ ਜਬਰ-ਜ਼ਨਾਹ ਦਾ ਮਾਮਲਾ ਦਰਜ ਕੀਤਾ ਹੈ। ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਸੈਕਟਰ-27 ਥਾਣਾ ਪੁਲਸ 'ਤੇ ਲਾਪ੍ਰਵਾਹੀ ਦੇ ਗੰਭੀਰ ਦੋਸ਼ ਵੀ ਲਾਏ ਹਨ।  ਉਹ ਸਰਕਾਰ ਤੋਂ ਮਦਦ ਦੀ ਅਪੀਲ ਕਰਦੇ ਹਨ ਤਾਂ ਜੋ ਉਨ੍ਹਾਂ ਦੀ ਧੀ ਨੂੰ ਇਨਸਾਫ਼ ਮਿਲ ਸਕੇ। ਇਸ ਮਾਮਲੇ ਸਬੰਧੀ ਸੈਕਟਰ-27 ਥਾਣਾ ਇੰਚਾਰਜ ਜੈ ਭਗਵਾਨ ਨੇ ਦੱਸਿਆ ਕਿ ਪੁਲਸ ਨੇ ਨਾਬਾਲਗ ਕੁੜੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Tanu

Content Editor

Related News