ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜ਼ਿਨਾਹ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

Saturday, Nov 16, 2024 - 05:35 PM (IST)

ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜ਼ਿਨਾਹ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮਹਰਾਜਗੰਜ ਜ਼ਿਲ੍ਹੇ ਦੇ ਪੁਰੰਦਰਪੁਰ ਥਾਣਾ ਖੇਤਰ 'ਚ ਇਕ ਨੌਜਵਾਨ ਨੇ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨਾਮਵਰ ਉਰਫ਼ ਮਣੀ (19) ਦਾ ਸ਼ਿਕਾਇਤਕਰਤਾ ਪੀੜਤਾ ਨਾਲ ਡੇਢ ਮਹੀਨੇ ਤੋਂ ਸੰਬੰਧ ਸੀ। 

ਐਡੀਸ਼ਨਲ ਪੁਲਸ ਸੁਪਰਡੈਂਟ (ਏਐੱਸਪੀ) ਆਤਿਸ਼ ਕੁਮਾਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੇ ਨਾਬਾਲਗ ਪੀੜਤਾ (16) ਨਾਲ ਵਿਆਹ ਦਾ ਵਾਅਦਾ ਕੀਤਾ ਸੀ ਅਤੇ ਇਸ ਬਹਾਨੇ ਉਸ ਨਾਲ ਸੰਬੰਧ ਬਣਾਏ। ਸਿੰਘ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਡੇਢ ਮਹੀਨੇ ਪਹਿਲਾਂ ਇੱਥੇ ਪੁਰੰਦਰਪੁਰ ਥਾਣੇ 'ਚ ਭਾਰਤੀ ਨਿਆਂ ਸੰਹਿਤਾ ਦੀ ਸੰਬੰਧਤ ਧਾਰਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਸ਼ਨੀਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News