ਪਿਓ-ਭਰਾ ਦੇ ਪਿਆਰ 'ਤੇ ਭਾਰੀ ਪਿਆ ਨਾਬਾਲਗਾ ਦਾ 'ਇਸ਼ਕ' ! ਕਤਲ ਤੋਂ ਬਾਅਦ ਟੋਟੇ-ਟੋਟੇ ਕਰ ਫਰਿੱਜ 'ਚ ਰੱਖੀਆਂ ਲਾਸ਼ਾਂ
Thursday, May 30, 2024 - 11:14 PM (IST)

ਦੇਹਰਾਦੂਨ (ਭਾਸ਼ਾ)- ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਆਪਣੇ ਪਿਤਾ ਅਤੇ ਭਰਾ ਦਾ ਕਤਲ ਕਰ ਕੇ ਭੱਜੀ 15 ਸਾਲਾ ਲੜਕੀ ਨੂੰ ਹਰਿਦੁਆਰ ਵਿਚ ਗ੍ਰਿਫਤਾਰ ਕਰ ਲਿਆ ਗਿਆ। ਹਰਿਦੁਆਰ ਦੇ ਸੀਨੀਅਰ ਪੁਲਸ ਕਪਤਾਨ ਪ੍ਰਮੇਂਦਰ ਡੋਭਾਲ ਨੇ ਕਿਹਾ ਕਿ ਲੜਕੀ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਸ਼ਹਿਰ ਵਿਚ ਸ਼ੱਕੀ ਹਾਲਤ ’ਚ ਘੁੰਮ ਰਹੀ ਸੀ। ਪੁੱਛਗਿੱਛ ਦੌਰਾਨ ਲੜਕੀ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਪ੍ਰੇਮੀ ਮੁਕੁਲ ਸਿੰਘ (19) ਨਾਲ ਹਰਿਦੁਆਰ ਆਈ ਸੀ।
ਲੜਕੀ ਨੇ ਇਹ ਵੀ ਦੱਸਿਆ ਕਿ ਉਸ ਨੇ ਮੁਕੁਲ ਦੀ ਮਦਦ ਨਾਲ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸੀਨੀਅਰ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਜਬਲਪੁਰ ਦੀ ਰਹਿਣ ਵਾਲੀ ਇਸ ਲੜਕੀ ਨੇ ਕਥਿਤ ਤੌਰ ’ਤੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਕਿਉਂਕਿ ਉਸ ਨੂੰ ਗੁਆਂਢ ’ਚ ਰਹਿਣ ਵਾਲੇ ਮੁਕੁਲ ਨਾਲ ਸਬੰਧਾਂ ’ਤੇ ਇਤਰਾਜ਼ ਸੀ।
ਇਹ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਪੁਲਸ ਮੁਤਾਬਕ ਲੜਕੀ ਦੇ ਭਰਾ ਨੇ ਉਸ ਨੂੰ ਆਪਣੇ ਪਿਤਾ ਦਾ ਕਤਲ ਕਰਦੇ ਦੇਖਿਆ ਸੀ, ਜਿਸ ਤੋਂ ਬਾਅਦ ਉਸ ਨੇ ਉਸ ਦਾ ਵੀ ਕਤਲ ਕਰ ਦਿੱਤਾ। ਬਾਅਦ ’ਚ ਲੜਕੀ ਨੇ ਮੁਕੁਲ ਨਾਲ ਮਿਲ ਕੇ ਆਪਣੇ ਪਿਤਾ ਅਤੇ ਭਰਾ ਦੀਆਂ ਲਾਸ਼ਾਂ ਦੇ ਟੁਕੜੇ ਕਰ ਕੇ ਫਰੀਜ਼ਰ ’ਚ ਰੱਖ ਦਿੱਤੇ। ਇਸ ਤੋਂ ਬਾਅਦ ਦੋਵੇਂ ਮੁਲਜ਼ਮ ਉਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਚੋਣ ਰੈਲੀ ਦੀ ਤਿਆਰੀ ਦੌਰਾਨ ਨੌਜਵਾਨ ਨਾਲ ਵਾਪਰਿਆ ਹਾਦਸਾ, ਤਾਰਾਂ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e