ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼

Sunday, Sep 08, 2024 - 05:39 PM (IST)

ਮੁੜ ਵਾਪਰੀ ਸ਼ਰਮਨਾਕ ਘਟਨਾ : 15 ਸਾਲਾ ਕੁੜੀ ਨਾਲ ਦਰਿੰਦਗੀ, ਸੜਕ 'ਤੇ ਮਿਲੀ ਬੇਹੋਸ਼

ਹੁਗਲੀ (ਇੰਟ.) - ਕੋਲਕਾਤਾ ਵਿਚ ਵਾਪਰੀ ਘਟਨਾ ਪਿੱਛੋਂ ਬੰਗਾਲ ਮੁੜ ਸ਼ਰਮਸਾਰ ਹੋ ਗਿਆ ਹੈ। ਹੁਣ ਹੁਗਲੀ ਜ਼ਿਲ੍ਹੇ ਵਿਚ 15 ਸਾਲ ਦੀ ਇਕ ਕੁੜੀ ਨਾਲ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਵਾਪਰੀ ਇਸ ਘਟਨਾ ਨੇ ਸੂਬੇ ’ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਡੂੰਘੇ ਸਵਾਲ ਖੜ੍ਹੇ ਕਰ ਦਿੱਤੇ ਹਨ। 

ਇਹ ਵੀ ਪੜ੍ਹੋ ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਮਿਲੀ ਜਾਣਕਾਰੀ ਮੁਤਾਬਕ ਦਰਿੰਦਗੀ ਕਰਨ ਤੋਂ ਬਾਅਦ ਨਾਬਾਲਗ ਕੁੜੀ ਨੂੰ ਬੇਹੋਸ਼ੀ ਦੀ ਹਾਲਤ ’ਚ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਰਿਪੋਰਟਾਂ ਅਨੁਸਾਰ ਉਸ ਨੂੰ ਕਥਿਤ ਤੌਰ ’ਤੇ ਇਕ ਕਾਰ ’ਚ ਅਗਵਾ ਕੀਤਾ ਗਿਆ ਸੀ । ਉਦੋਂ ਉਹ ਟਿਊਸ਼ਨ ਤੋਂ ਵਾਪਸ ਆ ਰਹੀ ਸੀ। ਉਹ ਹਰੀਪਾਲ ਇਲਾਕੇ ’ਚ ਬੇਹੋਸ਼ੀ ਦੀ ਹਾਲਤ ’ਚ ਮਿਲੀ । ਉਸ ਦੇ ਕੱਪੜੇ ਫਟੇ ਹੋਏ ਸਨ। ਉਸ ਦਾ ਸਥਾਨਕ ਹਸਪਤਾਲ ’ਚ ਇਲਾਜ ਤੇ ਡਾਕਟਰੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੱਛਮੀ ਬੰਗਾਲ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਕੋਈ ਸ਼ੱਕੀ ਨਹੀਂ। ਜਾਂਚ ਦੌਰਾਨ ਕੋਈ ਠੋਸ ਸੁਰਾਗ ਨਹੀਂ ਮਿਲਿਆ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁੜੀ ਤੇ ਉਸ ਦੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ। ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News