6ਵੀਂ ਜਮਾਤ ਦੀ ਵਿਦਿਆਰਥਣ ਨਾਲ ਸਹੇਲੀ ਦੇ ਪਿਤਾ ਨੇ ਕੀਤਾ ਜਬਰ ਜ਼ਿਨਾਹ

03/23/2024 8:04:37 PM

ਊਨਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਊਨਾ 'ਚ 6ਵੀਂ ਜਮਾਤ ਦੀ ਇਕ ਕੁੜੀ ਨਾਲ ਉਸ ਦੀ ਸਹੇਲੀ ਦੇ ਪਿਤਾ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ ਰਾਕੇਸ਼ ਸਿੰਘ ਨੇ ਦੱਸਿਆ ਕਿ ਘਟਨਾ ਉਦੋਂ ਵਾਪਰੀ, ਜਦੋਂ ਕੁੜੀ ਆਪਣੀ ਸਹੇਲੀ ਦੇ ਘਰ ਗਈ ਸੀ। ਜਦੋਂ ਕੁੜੀ ਕਈ ਘੰਟਿਆਂ ਤੱਕ ਘਰ ਨਹੀਂ ਪਤੀ ਤਾਂ ਉਸ ਦੀ ਮਾਂ ਨੇ ਉਸ ਦੇ ਮੋਬਾਇਲ 'ਤੇ ਫੋਨ ਕੀਤਾ। ਸਿੰਘ ਨੇ ਕਿਹਾ, ਕੁੜੀ ਨੇ ਆਪਬੀਤੀ ਆਪਣੀ ਮਾਂ ਨੂੰ ਦੱਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮਾਂ ਆਪਣੇ ਭਰਾ ਨਾਲ ਦੋਸਤ ਦੇ ਘਰ ਪਹੁੰਚੀ ਅਤੇ ਪੀੜਤਾ ਨੂੰ ਵਾਪਸ ਲੈ ਕੇ ਆਈ ਅਤੇ ਪੁਲਸ ਨਾਲ ਸੰਪਰਕ ਕੀਤਾ। 

ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਦੀਆਂ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਹੈ। ਐੱਸ.ਪੀ. ਨੇ ਕਿਹਾ ਕਿ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਦੋਸ਼ੀ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha