ਪਿੰਡ ''ਚ ਨਾਬਾਲਗ ਲੜਕੀ ਨਾਲ ਜਬਰ ਜਨਾਹ, ਮੁਲਜ਼ਮ ਗ੍ਰਿਫਤਾਰ
Tuesday, Dec 10, 2024 - 05:23 PM (IST)
ਵੈੱਬ ਡੈਸਕ (ਵਾਰਤਾ) : ਬਿਹਾਰ ਦੇ ਪੱਛਮੀ ਚੰਪਾਰਨ ਦੇ ਮੁਫਾਸਿਲ ਥਾਣਾ ਖੇਤਰ ਦੇ ਇਕ ਪਿੰਡ 'ਚ ਸੋਮਵਾਰ ਨੂੰ ਇਕ ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ 'ਚ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ।
ਮੁਫੱਸਲ ਥਾਣਾ ਮੁਖੀ ਅਭਿਰਾਮ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਖੇਤਰ ਦੇ ਇਕ ਪਿੰਡ 'ਚ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸੂਚਨਾ ਦੇ ਆਧਾਰ 'ਤੇ ਥਾਣਾ ਸਦਰ 'ਚ ਐੱਫ.ਆਈ.ਆਰ ਦਰਜ ਕੀਤੀ ਗਈ ਅਤੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ 'ਤੇ ਤੁਰੰਤ ਕਾਰਵਾਈ ਕੀਤੀ ਗਈ। ਸਿੰਘ ਨੇ ਦੱਸਿਆ ਕਿ ਤੁਰੰਤ ਕਾਰਵਾਈ ਕਰਦੇ ਹੋਏ ਜਬਰ-ਜ਼ਨਾਹ ਦੇ ਮੁੱਖ ਦੋਸ਼ੀ ਰਾਜਾ ਬਾਬੂ ਵਾਸੀ ਪਾਂਡੇ ਤੋਲਾ ਨੂੰ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ। ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ।