ਗੈਸਟ ਹਾਊਸ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ-ਜ਼ਨਾਹ

Monday, Oct 26, 2026 - 09:19 PM (IST)

ਗੈਸਟ ਹਾਊਸ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ-ਜ਼ਨਾਹ

ਪਟਨਾ,  (ਏਜੰਸੀ)-ਬਿਹਾਰ ਦੀ ਰਾਜਧਾਨੀ ਪਟਨਾ ਦੇ ਦਾਨਾਪੁਰ ਇਲਾਕੇ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਅਨੁਸਾਰ, ਘਟਨਾ ਖਗੌਲ ਥਾਣਾ ਖੇਤਰ ਦੇ ਦਦਨ ਹਾਂਡੀ ਰੋਡ ਗੈਸਟ ਹਾਊਸ ਦੇ ਕਮਰਾ ਨੰਬਰ 102 ’ਚ ਹੋਈ।

ਦਾਨਾਪੁਰ ਦੇ ਸਬ-ਡਵੀਜ਼ਨਲ ਪੁਲਸ ਅਧਿਕਾਰੀ (ਐੱਸ. ਡੀ. ਪੀ. ਓ.)-2 ਅਮਰਿੰਦਰ ਨੇ ਦੱਸਿਆ, ‘‘ਐਤਵਾਰ ਦੁਪਹਿਰ ਲੱਗਭਗ 2 ਵਜੇ ਘਟਨਾ ਦੀ ਸੂਚਨਾ ਮਿਲੀ ਸੀ। ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਵਾਲਾ ਵਿਅਕਤੀ ਪਹਿਲਾਂ ਤੋਂ ਉਸ ਦਾ ਜਾਣਕਾਰ ਸੀ।’’ ਉਨ੍ਹਾਂ ਦੱਸਿਆ ਕਿ ਲੜਕੀ ਨੂੰ ਡਾਕਟਰੀ ਜਾਂਚ ਤੇ ਇਲਾਜ ਲਈ ਪਟਨਾ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਭੇਜਿਆ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ।


author

Shubam Kumar

Content Editor

Related News