ਪਰਿਵਾਰ ਨੇ ਖੋਹ ਲਿਆ ਫ਼ੋਨ, ਨਾਰਾਜ਼ ਨਾਬਾਲਗ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

Thursday, Aug 29, 2024 - 05:23 PM (IST)

ਪਰਿਵਾਰ ਨੇ ਖੋਹ ਲਿਆ ਫ਼ੋਨ, ਨਾਰਾਜ਼ ਨਾਬਾਲਗ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਨੋਇਡਾ (ਭਾਸ਼ਾ)- ਨੋਇਡਾ 'ਚ ਪਰਿਵਾਰ ਦੇ ਫ਼ੋਨ ਖੋਹਣ ਤੋਂ ਨਾਰਾਜ਼ ਇਕ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਘਟਨਾ ਬੁੱਧਵਾਰ ਦੇ ਰਾਤ ਫੇਜ਼-3 ਥਾਣਾ ਖੇਤਰ ਦੇ ਭੰਗੇਲ ਪਿੰਡ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਅਭਿਸ਼ੇਕ (16) ਵਜੋਂ ਹੋਈ ਹੈ।

ਬੁਲਾਰੇ ਨੇ ਕਿਹਾ,''ਜਾਂਚ 'ਚ ਪਤਾ ਲੱਗਾ ਹੈ ਕਿ ਅਭਿਸ਼ੇਕ ਪੜ੍ਹਾਈ 'ਤੇ ਧਿਆਨ ਨਹੀਂ ਦੇ ਰਿਹਾ ਸੀ, ਜਿਸ ਕਾਰਨ ਪਰਿਵਾਰ ਵਾਲਿਆਂ ਨੇ ਉਸ ਤੋਂ ਮੋਬਾਇਲ ਵਾਪਸ ਲੈ ਲਿਆ ਸੀ। ਇਸ ਗੱਲ ਤੋਂ ਨਾਰਾਜ਼ ਅਭਿਸ਼ੇਕ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।'' ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News