ਡੰਪਰ ਦੀ ਟੱਕਰ ਨਾਲ ਸਕੂਲ ਜਾ ਰਹੀ ਨਾਬਾਲਗ ਵਿਦਿਆਰਥਣ ਦੀ ਮੌਤ, ਪਿਤਾ ਜ਼ਖ਼ਮੀ

Tuesday, Oct 01, 2024 - 12:27 PM (IST)

ਡੰਪਰ ਦੀ ਟੱਕਰ ਨਾਲ ਸਕੂਲ ਜਾ ਰਹੀ ਨਾਬਾਲਗ ਵਿਦਿਆਰਥਣ ਦੀ ਮੌਤ, ਪਿਤਾ ਜ਼ਖ਼ਮੀ

ਮੁੰਬਈ : ਮੁੰਬਈ 'ਚ ਮੰਗਲਵਾਰ ਸਵੇਰੇ ਇਕ ਤੇਜ਼ ਰਫ਼ਤਾਰ ਡੰਪਰ ਦੀ ਟੱਕਰ ਨਾਲ ਸਕੂਲ ਜਾ ਰਹੀ ਇਕ 13 ਸਾਲਾ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਜ਼ਖ਼ਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਗੋਰੇਗਾਂਵ ਇਲਾਕੇ 'ਚ ਫ਼ਿਲਮ ਸਿਟੀ ਰੋਡ 'ਤੇ ਸਵੇਰੇ 7.45 ਵਜੇ ਵਾਪਰੀ। ਸਥਾਨਕ ਲੋਕਾਂ ਨੇ ਡੰਪਰ ਚਾਲਕ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। 

ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ

ਅਧਿਕਾਰੀ ਨੇ ਦੱਸਿਆ ਕਿ ਲੜਕੀ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਸਕੂਲ ਜਾ ਰਹੀ ਸੀ ਕਿ ਅਚਾਨਕ ਡੰਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦਿੰਡੋਸ਼ੀ ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਾਬਾਲਗ ਦੀ ਪਛਾਣ ਵਨਮਈ ਮੋਰੇ ਵਜੋਂ ਹੋਈ ਹੈ, ਜਿਸ ਦੇ ਸਿਰ ਵਿੱਚ ਸੱਟ ਲੱਗੀ ਹੈ ਅਤੇ ਉਸਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਵਿਚ ਜ਼ਖ਼ਮੀ ਹੋਣ ਕਾਰਨ ਉਸ ਦੇ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 9 ਸੂਬਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ, IMD ਦੀ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News