ਧੀ ਨਾਲ ਪ੍ਰੇਮ ਸਬੰਧਾਂ ਦਾ ਸੀ ਸ਼ੱਕ, ਪਿਓ ਤੇ ਭਰਾਵਾਂ ਲੋਹੇ ਦੀਆਂ ਰਾਡਾਂ ਨਾਲ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ...
Thursday, Jan 02, 2025 - 09:10 PM (IST)
ਵੈੱਬ ਡੈਸਕ : ਮਹਾਰਾਸ਼ਟਰ ਦੇ ਪੁਣੇ 'ਚ ਇੱਕ ਲੜਕੀ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਇੱਕ ਨਾਬਾਲਗ ਲੜਕੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਨ੍ਹਾਂ ਲੋਕਾਂ ਨੂੰ ਸ਼ੱਕ ਸੀ ਕਿ ਲੜਕੇ ਦੇ ਉਨ੍ਹਾਂ ਦੀ ਲੜਕੀ ਨਾਲ ਪ੍ਰੇਮ ਸਬੰਧ ਸਨ। ਮਾਮਲਾ ਧਿਆਨ 'ਚ ਆਉਣ 'ਤੇ ਪੁਲਸ ਹਰਕਤ 'ਚ ਆ ਗਈ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : Love Marriage ਕਰਨ ਵਾਲੇ ਜ਼ਰੂਰ ਪੜਨ ਇਹ ਖਬਰ..., High Court ਨੇ ਜਾਰੀ ਕੀਤੇ ਸਖਤ ਹੁਕਮ
ਪੁਣੇ ਪੁਲਸ ਦੇ ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਮਾਰੇ ਗਏ ਲੜਕੇ ਦੀ ਉਮਰ 17 ਸਾਲ ਸੀ। ਹੱਤਿਆ ਦੇ ਦੋਸ਼ 'ਚ ਵੀਰਵਾਰ ਨੂੰ ਲੜਕੀ ਦੇ ਪਿਤਾ ਸਮੇਤ ਤਿੰਨ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਸ਼ੱਕ ਸੀ ਕਿ ਲੜਕੇ ਦੇ ਉਨ੍ਹਾਂ ਦੀ ਬੇਟੀ ਨਾਲ ਸਬੰਧ ਹਨ।
ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗਣੇਸ਼ ਟਾਂਡੇ (17) ਵਜੋਂ ਹੋਈ ਹੈ। ਵੀਰਵਾਰ ਤੜਕੇ ਵਾਘੋਲੀ ਇਲਾਕੇ 'ਚ ਦੋਸ਼ੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਗਣੇਸ਼ ਨਾਮ ਦਾ ਨੌਜਵਾਨ ਅਸਲ ਵਿੱਚ ਲਕਸ਼ਮਣ ਪੇਟਕਰ ਦੀ ਧੀ ਦਾ ਦੋਸਤ ਸੀ। ਉਹ ਰੋਜ਼ ਗੱਲਾਂ ਕਰਦੇ ਸਨ। ਪੇਟਕਰ ਪਰਿਵਾਰ ਉਨ੍ਹਾਂ ਦੀ ਦੋਸਤੀ ਦੇ ਖਿਲਾਫ ਸੀ। ਇਸ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਸੀ।
ਇਹ ਵੀ ਪੜ੍ਹੋ : ਚਮਤਕਾਰ! ਸਪੀਡ ਬ੍ਰੇਕਰ ਤੋਂ ਲੱਗਾ ਝਟਕਾ ਤੇ ਉੱਠ ਖੜਿਆ ਮੁਰਦਾ...
ਉਸ ਨੇ ਦੱਸਿਆ ਕਿ ਰਾਤ ਕਰੀਬ 12.30 ਵਜੇ ਗਣੇਸ਼ ਆਪਣੇ ਦੋਸਤਾਂ ਨਾਲ ਸੜਕ 'ਤੇ ਪੈਦਲ ਜਾ ਰਿਹਾ ਸੀ ਤਾਂ ਲਕਸ਼ਮਣ ਅਤੇ ਉਸ ਦੇ ਲੜਕਿਆਂ ਨਿਤਿਨ ਅਤੇ ਸੁਧੀਰ ਨੇ ਉਸ ਨੂੰ ਘੇਰ ਲਿਆ ਅਤੇ ਲੋਹੇ ਦੀਆਂ ਰਾਡਾਂ ਅਤੇ ਪੱਥਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਗਣੇਸ਼ ਦੀ ਮੌਤ ਹੋ ਗਈ। ਪੁਣੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਦੋਸ਼ੀਆਂ ਨੂੰ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e