ਅਫ਼ਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਤੋਂ ਆਏ ਘੱਟ ਗਿਣਤੀਆਂ ਨੂੰ ਵੱਡੀ ਰਾਹਤ, ਹੁਣ ਨਹੀਂ ਹੋਵੇਗੀ ''ਕਾਰਵਾਈ''
Thursday, Sep 04, 2025 - 01:02 PM (IST)

ਨਵੀਂ ਦਿੱਲੀ- ਭਾਰਤ ਸਰਕਾਰ ਨੇ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਏ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਕ੍ਰਿਸਚਨ ਵਰਗ ਦੇ ਘੱਟ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜੋ 31 ਦਸੰਬਰ 2024 ਜਾਂ ਇਸ ਤੋਂ ਪਹਿਲਾਂ ਭਾਰਤ ਵਿੱਚ ਦਾਖਲ ਹੋਏ ਹਨ, ਭਾਵੇਂ ਉਨ੍ਹਾਂ ਕੋਲ ਪਾਸਪੋਰਟ ਜਾਂ ਯਾਤਰਾ ਦਸਤਾਵੇਜ਼ ਨਹੀਂ ਹਨ ਜਾਂ ਉਹਨਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਨੂੰ ਹੁਣ ਕਾਨੂੰਨੀ ਕਾਰਵਾਈ ਤੋਂ ਬਚਾਇਆ ਜਾਵੇਗਾ।
ਨਾਗਰਿਕਤਾ ਨਹੀਂ, ਸਿਰਫ਼ ਸੁਰੱਖਿਆ
ਇਹ ਨਵਾਂ ਕਦਮ Immigration and Foreigners Act, 2025 ਦੇ ਤਹਿਤ ਲਿਆ ਗਿਆ ਹੈ। ਇਹ ਕਾਨੂੰਨ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਦੀ ਨਾਗਰਿਕਤਾ ਨਹੀਂ ਦਿੰਦਾ, ਸਿਰਫ਼ ਰਹਿਣ ਦੀ ਕਾਨੂੰਨੀ ਇਜਾਜ਼ਤ ਤੇ ਸੁਰੱਖਿਆ ਪ੍ਰਦਾਨ ਕਰਦਾ ਹੈ। ਪਹਿਲਾਂ Citizenship Amendment Act (CAA) ਦੇ ਤਹਿਤ ਸਿਰਫ਼ ਉਹ ਲੋਕ ਕਵਰ ਹੁੰਦੇ ਸਨ ਜੋ 2014 ਤੱਕ ਭਾਰਤ ਆਏ ਸਨ, ਪਰ ਹੁਣ ਇਸ ਮਿਆਦ ਨੂੰ ਵਧਾ ਕੇ 2024 ਤੱਕ ਕਰ ਦਿੱਤਾ ਗਿਆ ਹੈ।
ਅਸਾਮ ਵਿੱਚ ਵਿਰੋਧ
ਇਸ ਫ਼ੈਸਲੇ ਨਾਲ ਜਿੱਥੇ ਸ਼ਰਨਾਰਥੀਆਂ ਨੂੰ ਰਾਹਤ ਮਿਲੀ ਹੈ, ਉੱਥੇ ਹੀ ਅਸਾਮ ਸਮੇਤ ਕਈ ਇਲਾਕਿਆਂ ਵਿੱਚ ਵਿਰੋਧ ਵੀ ਹੋ ਰਿਹਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਇਸ ਨਾਲ ਸੂਬੇ ਦੀ ਜਨਸੰਖਿਆ ਸੰਰਚਨਾ ਤੇ ਸੋਸ਼ਲ-ਆਰਥਿਕ ਹਾਲਾਤਾਂ ‘ਤੇ ਨਕਾਰਾਤਮਕ ਅਸਰ ਪੈ ਸਕਦਾ ਹੈ। ਹਾਲਾਂਕਿ, ਕੇਂਦਰ ਦਾ ਕਹਿਣਾ ਹੈ ਕਿ ਇਹ ਕਦਮ ਸਿਰਫ਼ ਪੀੜਤਾਂ ਦੀ ਮਨੁੱਖੀ ਸੁਰੱਖਿਆ ਲਈ ਹੈ।
ਇਹ ਵੀ ਪੜ੍ਹੋ- 'ਵੱਡੀ ਲੜਾਈ' ਦੀ ਤਿਆਰੀ ਕਰ ਰਿਹਾ ਫਰਾਂਸ ! ਹਸਪਤਾਲਾਂ ਨੂੰ ਦਿੱਤੇ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e