ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਨੂੰ ਲਿਖਿਆ ਪੱਤਰ

Thursday, Oct 29, 2026 - 04:56 PM (IST)

ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਨੂੰ ਲਿਖਿਆ ਪੱਤਰ

ਨਵੀਂ ਦਿੱਲੀ- ਬੀਤੇ ਦਿਨੀਂ ਮਾਨਸਾ 'ਚ ਪੁਲਸ ਵੱਲੋਂ ਇਕ ਦਲਜੀਤ ਸਿੰਘ ਨਾਂ ਦੇ ਨੌਜਵਾਨ ਦੀ ਲਾਸ਼ ਚੁੱਕ ਕੇ ਲਿਜਾਣ ਦੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ 'ਚ ਹੁਣ ਘੱਟ ਗਿਣਤੀ ਕਮਿਸ਼ਨ ਨੇ ਦਖ਼ਲ ਦਿੰਦੇ ਹੋਏ ਪੰਜਾਬ ਦੇ ਡੀ.ਜੀ.ਪੀ. ਨੂੰ ਇਕ ਪੱਤਰ ਲਿਖਿਆ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਪੋਸਟ 'ਚ ਪੰਜਾਬ ਪੁਲਸ 'ਤੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਘੜੀਸਣ ਦੇ ਗੰਭੀਰ ਦੋਸ਼ ਲਗਾਏ ਜਾਣ ਤੋਂ ਬਾਅਦ ਰਾਸ਼ਟਰੀ ਘੱਟਗਿਣਤੀ ਕਮਿਸ਼ਨ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (DGP) ਦੇ ਨਾਂ ਪੱਤਰ ਜਾਰੀ ਕਰ ਕੇ 10 ਦਿਨਾਂ ਦੇ ਅੰਦਰ ਤੱਥਾਂ 'ਤੇ ਆਧਾਰਿਤ ਰਿਪੋਰਟ ਮੰਗੀ ਹੈ।

PunjabKesari

ਰਮਨੀਕ ਸਿੰਘ ਨਾਂ ਦੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਪੋਸਟ ਦਾ ਨੋਟਿਸ ਲੈਂਦਿਆਂ ਘੱਟਗਿਣਤੀ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਪੋਸਟ 'ਚ ਦੋਸ਼ ਲਗਾਇਆ ਗਿਆ ਸੀ ਕਿ ਪੁਲਸ ਅਧਿਕਾਰੀਆਂ ਨੇ ਕਾਰਵਾਈ ਦੌਰਾਨ ਸਿੱਖ ਨੌਜਵਾਨ ਦੀ ਦੇਹ ਨਾਲ ਅਪਮਾਨਜਨਕ ਸਲੂਕ ਕਰਦਿਆਂ ਉਸ ਨੂੰ ਘੜੀਸਿਆ ਸੀ।

ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ DGP ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ 10 ਦਿਨਾਂ ਦੇ ਅੰਦਰ ਅਸਲ ਤੱਥਾਂ 'ਤੇ ਆਧਾਰਿਤ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨ।

ਇਹ ਵੀ ਪੜ੍ਹੋ- ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼, ਅਮਰੀਕਾ ਬਾਰਡਰ ਰਾਹੀਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News