ਸ਼ਰਾਰਤੀ ਅਨਸਰਾਂ ਨੇ ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਦੀ ਕੀਤੀ ਭੰਨਤੋੜ, ਨਰਸਾਂ ਨੇ ਕੀਤਾ ਵਿਰੋਧ
Thursday, Aug 15, 2024 - 12:05 PM (IST)
ਕੋਲਕਾਤਾ (ਭਾਸ਼ਾ) - ਅਣਪਛਾਤੇ ਬਦਮਾਸ਼ਾਂ ਵੱਲੋਂ ਇੱਥੋਂ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇੱਕ ਹਿੱਸੇ ਵਿੱਚ ਭੰਨਤੋੜ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਨਰਸਾਂ ਨੇ ਵੀਰਵਾਰ ਨੂੰ ਇਸ ਸਬੰਧ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਹਸਪਤਾਲ ਵਿੱਚ ਪਿਛਲੇ ਹਫ਼ਤੇ ਇੱਕ ਮਹਿਲਾ ਡਾਕਟਰ ਮ੍ਰਿਤਕ ਪਾਈ ਗਈ ਸੀ। ਹਸਪਤਾਲ 'ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਨੂੰ ਲੈ ਕੇ ਔਰਤਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਅੱਧੀ ਰਾਤ ਨੂੰ ਇਹ ਭੰਨਤੋੜ ਕੀਤੀ ਗਈ। ਹਸਪਤਾਲ ਦੀਆਂ ਨਰਸਾਂ ਨੇ ਭੰਨਤੋੜ ਦੀ ਘਟਨਾ ਦਾ ਵਿਰੋਧ ਕੀਤਾ ਅਤੇ ਇਮਾਰਤ 'ਤੇ ਢੁਕਵੀਂ ਸੁਰੱਖਿਆ ਦੀ ਮੰਗ ਕੀਤੀ।
ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ
ਪ੍ਰਦਰਸ਼ਨਕਾਰੀ ਨਰਸਾਂ ਵਿੱਚੋਂ ਇੱਕ ਨੇ ਕਿਹਾ, "ਹਸਪਤਾਲ ਦੇ ਅੰਦਰ ਇਸ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਹੈ।" ਪੁਲਸ ਦੇ ਅਨੁਸਾਰ ਲਗਭਗ 40 ਲੋਕਾਂ ਦਾ ਸਮੂਹ ਪ੍ਰਦਰਸ਼ਨਕਾਰੀਆਂ ਦੇ ਰੂਪ ਵਿਚ ਹਸਪਤਾਲ ਦੇ ਅਹਾਤੇ ਵਿੱਚ ਦਾਖਲ ਹੋਇਆ, ਜਿਸ ਨੇ ਹਸਪਤਾਲ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਅਤੇ ਪੁਲਸ ਕਰਮਚਾਰੀਆਂ 'ਤੇ ਪਥਰਾਅ ਕੀਤਾ। ਇਸ ਤੋਂ ਬਾਅਦ ਪੁਲਸ ਕਰਮਚਾਰੀਆਂ ਨੂੰ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਪੁਲਸ ਨੇ ਦੱਸਿਆ ਕਿ ਲਾਠੀਆਂ, ਇੱਟਾਂ ਅਤੇ ਡੰਡੇ ਲੈ ਕੇ ਆਏ ਬਦਮਾਸ਼ਾਂ ਨੇ ਉੱਤਰੀ ਕੋਲਕਾਤਾ ਦੇ ਹਸਪਤਾਲ ਦੇ ਐਮਰਜੈਂਸੀ ਵਾਰਡ, ਨਰਸਿੰਗ ਸਟੇਸ਼ਨ, ਡਿਸਪੈਂਸਰੀ ਅਤੇ ਬਾਹਰੀ ਰੋਗੀ ਵਿਭਾਗ (ਓਪੀਡੀ) ਦੇ ਇੱਕ ਹਿੱਸੇ ਵਿੱਚ ਭੰਨਤੋੜ ਕੀਤੀ।
ਇਹ ਵੀ ਪੜ੍ਹੋ - ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ, ਦੇਸ਼ 'ਚ ਲਿਆਂਦੀ ਨਵੀਂ ਸਿੱਖਿਆ ਨੀਤੀ: PM ਮੋਦੀ
ਬਦਮਾਸ਼ਾਂ ਨੇ ਇਲਾਕੇ ਅਤੇ ਆਲੇ-ਦੁਆਲੇ ਦੇ ਕਈ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਉਸ ਸਟੇਜ ਦੀ ਵੀ ਭੰਨਤੋੜ ਕੀਤੀ ਜਿੱਥੇ ਜੂਨੀਅਰ ਡਾਕਟਰ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ 9 ਅਗਸਤ ਦੀ ਸ਼ਾਮ ਤੋਂ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਨੇ ਦੱਸਿਆ ਕਿ ਘਟਨਾ 'ਚ ਮੌਕੇ 'ਤੇ ਮੌਜੂਦ ਪੁਲਸ ਦੀ ਇਕ ਗੱਡੀ ਅਤੇ ਕੁਝ ਦੋਪਹੀਆ ਵਾਹਨ ਨੁਕਸਾਨੇ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਹਿੰਸਾ 'ਚ ਕੁਝ ਪੁਲਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ। ਹਸਪਤਾਲ ਦੇ ਸਟਾਫ ਨੇ ਨੁਕਸਾਨੇ ਗਏ ਐਮਰਜੈਂਸੀ ਵਾਰਡ ਦੀ ਸਫ਼ਾਈ ਕੀਤੀ। ਸ਼ਰਾਰਤੀ ਅਨਸਰਾਂ ਨੇ ਇਸ ਵਾਰਡ ਵਿੱਚ ਰੱਖੇ ਮਹੱਤਵਪੂਰਨ ਮੈਡੀਕਲ ਉਪਕਰਣ ਅਤੇ ਫਰਨੀਚਰ ਨੂੰ ਨਸ਼ਟ ਕਰ ਦਿੱਤਾ।
ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ
ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵਿੱਚੋਂ ਇੱਕ ਨੇ ਕਿਹਾ, “ਸ਼ਰਾਰਤੀ ਅਨਸਰਾਂ ਨੇ ਕੰਪਲੈਕਸ ਵਿੱਚ ਦਾਖਲ ਹੋ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਦੀ ਕੁੱਟਮਾਰ ਕੀਤੀ। ਇਹ ਸਾਡੇ ਮਨੋਬਲ ਨੂੰ ਤੋੜਨ ਦੀ ਕੋਸ਼ਿਸ਼ ਸੀ ਤਾਂ ਜੋ ਅਸੀਂ ਪ੍ਰਦਰਸ਼ਨ ਤੋਂ ਪਿੱਛੇ ਹਟ ਗਏ ਪਰ ਅਜਿਹੀਆਂ ਘਟਨਾਵਾਂ ਨੇ ਅੰਤ ਤੱਕ ਲੜਨ ਦੇ ਸਾਡੇ ਇਰਾਦੇ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।'' ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਮੁਲਾਜ਼ਮਾਂ ਦੀ ਮੌਜੂਦਗੀ ਦੇ ਬਾਵਜੂਦ ਭੰਨਤੋੜ ਕੀਤੀ ਗਈ। ਹਸਪਤਾਲ ਵਿਚਲੀ ਪੁਲਸ ਚੌਕੀ ਦੀ ਵੀ ਭੰਨਤੋੜ ਕੀਤੀ ਗਈ। ਖੇਤਰ ਦਾ ਦੌਰਾ ਕਰਨ ਤੋਂ ਬਾਅਦ ਕੋਲਕਾਤਾ ਦੇ ਪੁਲਸ ਕਮਿਸ਼ਨਰ ਵਿਨੀਤ ਗੋਇਲ ਨੇ ਕਿਹਾ, "ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।'' ਉਨ੍ਹਾਂ ਨੇ ਦਾਅਵਾ ਕੀਤਾ ਕਿ "ਮੀਡੀਆ ਦੀ ਗ਼ਲਤ ਮੁਹਿੰਮ" ਨੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਹੈ। ਉਹਨਾਂ ਨੇ ਕਿਹਾ, “ਪੁਲਸ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਕੀ ਨਹੀਂ ਕੀਤਾ? ਪਰ ਮੀਡੀਆ 'ਚ ਭੈੜੀ ਮੁਹਿੰਮ ਜਾਰੀ ਹੈ।'' ਕੋਲਕਾਤਾ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਦੇ ਬਾਹਰ ਕਾਫੀ ਗਿਣਤੀ 'ਚ ਪੁਲਸ ਕਰਮਚਾਰੀ ਤਾਇਨਾਤ ਹਨ।
ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8