ਛੱਤੀਸਗੜ੍ਹ ’ਚ ਸ਼ਰਾਰਤੀ ਅਨਸਰਾਂ ਨੇ ਹਨੂੰਮਾਨ ਜੀ ਦੀ ਮੂਰਤੀ ਤੋੜੀ, ਲੋਕਾਂ ’ਚ ਗੁੱਸਾ

Monday, Oct 13, 2025 - 11:22 PM (IST)

ਛੱਤੀਸਗੜ੍ਹ ’ਚ ਸ਼ਰਾਰਤੀ ਅਨਸਰਾਂ ਨੇ ਹਨੂੰਮਾਨ ਜੀ ਦੀ ਮੂਰਤੀ ਤੋੜੀ, ਲੋਕਾਂ ’ਚ ਗੁੱਸਾ

ਬਲੌਦਾ ਬਾਜ਼ਾਰ (ਯੂ. ਐੱਨ. ਆਈ.)- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲੇ ’ਚ ਹਨੂੰਮਾਨ ਜੀ ਦੀ ਮੂਰਤੀ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਤੋੜੇ ਜਾਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਲਾਵਨ ਥਾਣਾ ਖੇਤਰ ਦੇ ਬਾਰਦਾ ਤੇ ਧੰਧਾਨੀ ਪਿੰਡਾਂ ਦਰਮਿਅਾਨ ਸਥਿਤ ਹਨੂੰਮਾਨ ਦੀ ਮੂਰਤੀ ਦੀ ਅਣਪਛਾਤੇ ਬਦਮਾਸ਼ਾਂ ਨੇ ਬੇਅਦਬੀ ਕੀਤੀ। ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨੇੜਲੇ ਇਲਾਕਿਆਂ ਦੇ ਲੋਕ ਵੱਡੀ ਗਿਣਤੀ ’ਚ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਤੇ ਆਪਣਾ ਗੁੱਸਾ ਪ੍ਰਗਟ ਕੀਤਾ।

ਲੋਕਾਂ ਦਾ ਕਹਿਣਾ ਸੀ ਕਿ ਇਲਾਕੇ ’ਚ ਇਹ ਚੌਥੀ ਅਜਿਹੀ ਘਟਨਾ ਵਾਪਰੀ ਹੈ, ਜਿਸ ਕਾਰਨ ਲੋਕਾਂ ’ਚ ਗੁੱਸਾ ਵਧ ਰਿਹਾ ਹੈ। ਪੁਲਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਘਟਨਾ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰੇ।


author

Hardeep Kumar

Content Editor

Related News