ਰਾਜਸਥਾਨ ’ਚ ਫ਼ੌਜ ਦੇ ਅਭਿਆਸ ਦੌਰਾਨ ਚੱਲੀ ਮਿਜ਼ਾਈਲ, ਜਾਂਚ ਦੇ ਹੁਕਮ ਜਾਰੀ
Friday, Mar 24, 2023 - 11:18 PM (IST)
ਨੈਸ਼ਨਲ ਡੈਸਕ : ਰਾਜਸਥਾਨ ਦੇ ਜੈਸਲਮੇਰ ’ਚ ਫ਼ੌਜ ਦੇ ਅਭਿਆਸ ਦੌਰਾਨ ਗ਼ਲਤੀ ਨਾਲ ਇਕ ਮਿਜ਼ਾਈਲ ਚੱਲ ਗਈ। ਘਟਨਾ ਦੇ ਸਮੇਂ ਪੋਕਰਣ ਫੀਲਡ ਫਾਇਰਿੰਗ ਰੇਂਜ ’ਚ ਇਕ ਯੂਨਿਟ ਦਾ ਸਾਲਾਨਾ ਅਭਿਆਸ ਚੱਲ ਰਿਹਾ ਸੀ। ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਇਕ ਯੂਨਿਟ ਦੇ ਸਾਲਾਨਾ ਅਭਿਆਸ ਦੌਰਾਨ ਗ਼ਲਤੀ ਨਾਲ ਮਿਜ਼ਾਈਲ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ
ਬੁਲਾਰੇ ਨੇ ਦੱਸਿਆ ਕਿ ਮਿਜ਼ਾਈਲ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ। ਹਾਲਾਂਕਿ ਮਲਬਾ ਆਲੇ-ਦੁਆਲੇ ਦੇ ਖੇਤਾਂ ’ਚ ਡਿੱਗ ਗਿਆ। ਉਨ੍ਹਾਂ ਕਿਹਾ ਕਿ ਕਿਸੇ ਕਰਮਚਾਰੀ ਜਾਂ ਜਾਇਦਾਦ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)