ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

Monday, Jul 27, 2026 - 08:54 AM (IST)

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਔਰਈਆ (ਏਜੰਸੀ)- ਅਜੀਤਮਲ ਕੋਤਵਾਲੀ ਖੇਤਰ ਦੇ ਸੈਦਪੁਰ ਪਿੰਡ ’ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਡੇਢ ਸਾਲ ਤੋਂ ਲਾਪਤਾ ਕਮਲ ਸਿੰਘ (40) ਦਾ ਉਸ ਦੇ ਪਰਿਵਾਰ ਨੇ ਮ੍ਰਿਤਕ ਸਮਝ ਸਸਕਾਰ ਕਰ ਦਿੱਤਾ ਪਰ ਉਹ 3 ਦਿਨ ਬਾਅਦ ਅਚਾਨਕ ਜ਼ਿੰਦਾ ਵਾਪਸ ਆ ਗਿਆ। ਪੁਲਸ ਅਨੁਸਾਰ ਕਮਲ ਦਾ ਆਪਣੀ ਪਤਨੀ ਨਾਲ ਜ਼ਮੀਨ ਦੀ ਵਿਕਰੀ ਤੇ ਪੈਸਿਆਂ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਘਰੋਂ ਚਲਾ ਗਿਆ। 

ਪੜ੍ਹੋ ਇਹ ਵੀ - Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

ਇਸ ਦੌਰਾਨ 22 ਜੁਲਾਈ ਨੂੰ ਇਕ ਅਣਪਛਾਤੀ ਲਾਸ਼ ਮਿਲੀ ਤਾਂ ਉਸ ਦੇ ਪਰਿਵਾਰ ਨੇ ਉਸ ਦੇ ਕੱਪੜਿਆਂ ਤੇ ਦਿੱਖ ਦੇ ਆਧਾਰ 'ਤੇ ਉਸ ਦੀ ਪਛਾਣ ਕਮਲ ਵਜੋਂ ਕੀਤੀ ਤੇ ਅੰਤਿਮ ਸੰਸਕਾਰ ਕਰ ਦਿੱਤਾ। ਇਸ ਤੋਂ ਬਾਅਦ ਉਸ ਦੀ ਪਤਨੀ ਸੁਨੀਤਾ ਨੇ ਆਪਣੇ ਪੁਰਾਣੇ ਮੋਬਾਈਲ ਤੋਂ ਉਸ ਦਾ ਨੰਬਰ ਮਿਲਾਇਆ। ਫੋਨ ਕਮਲ ਨੇ ਚੁੱਕਿਆ। ਸ਼ਨੀਵਾਰ ਰਾਤ ਕਮਲ ਪਿੰਡ ਵਾਪਸ ਆਇਆ ਤਾਂ ਪਰਿਵਾਰ ਦੇ ਮੈਂਬਰ ਤੇ ਪਿੰਡ ਵਾਸੀ ਉਸ ਨੂੰ ਜ਼ਿੰਦਾ ਦੇਖ ਕੇ ਹੈਰਾਨ ਰਹਿ ਗਏ। ਕਮਲ ਨੇ ਦੱਸਿਆ ਕਿ ਉਹ ਹੁਣ ਤਕ ਗਵਾਲੀਅਰ ਤੇ ਪਾਣੀਪਤ ’ਚ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ। ਪੁਲਸ ਨੇ ਉਸ ਦਾ ਬਿਆਨ ਦਰਜ ਕਰ ਲਿਆ ਹੈ। ਨਾਲ ਹੀ ਬਰਾਮਦ ਹੋਈ ਅਣਪਛਾਤੀ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਵੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ - ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News