ਕੇਰਲ ''ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਸਕੂਲ ਲਈ ਨਿਕਲੀ ਵਿਦਿਆਰਥਣ ਦੀ ਜੰਗਲ ''ਚੋਂ ਮਿਲੀ ਲਾਸ਼
Friday, Jan 16, 2026 - 02:41 PM (IST)
ਮਲੱਪਪੁਰਮ (ਕੇਰਲ): ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਦੇ ਥੋਡੀਆਪੁਲਮ ਇਲਾਕੇ ਵਿੱਚ ਇੱਕ 16 ਸਾਲਾ ਨਾਬਾਲਗ ਕੁੜੀ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਇਹ ਕੁੜੀ ਵੀਰਵਾਰ ਸਵੇਰੇ ਆਪਣੇ ਘਰੋਂ ਸਕੂਲ ਜਾਣ ਲਈ ਨਿਕਲੀ ਸੀ ਪਰ ਵਾਪਸ ਨਹੀਂ ਪਰਤੀ। ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਉਸਦੀ ਮਾਂ ਨੇ ਕਰੂਵਾਰਕੁੰਡੂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ।
ਰੇਲਵੇ ਟ੍ਰੈਕ ਨੇੜੇ ਜੰਗਲ 'ਚੋਂ ਮਿਲੀ ਲਾਸ਼
ਪੁਲਸ ਜਾਂਚ ਦੌਰਾਨ ਪਤਾ ਲੱਗਾ ਕਿ ਕੁੜੀ ਆਪਣੇ ਸਕੂਲ ਦੇ ਨੇੜੇ ਇੱਕ ਬੱਸ ਸਟਾਪ 'ਤੇ ਉਤਰੀ ਸੀ। ਸ਼ੁੱਕਰਵਾਰ ਦੁਪਹਿਰ ਨੂੰ ਉਸਦੀ ਲਾਸ਼ ਥੋਡੀਆਪੁਲਮ ਵਿੱਚ ਰੇਲਵੇ ਟ੍ਰੈਕ ਦੇ ਨੇੜੇ ਇੱਕ ਇਕਾਂਤ ਜੰਗਲੀ ਇਲਾਕੇ ਵਿੱਚੋਂ ਬਰਾਮਦ ਕੀਤੀ ਗਈ। ਲਾਸ਼ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਪੁਲਸ ਇਸ ਨੂੰ ਕਤਲ ਦਾ ਮਾਮਲਾ ਮੰਨ ਕੇ ਜਾਂਚ ਕਰ ਰਹੀ ਹੈ।
ਨਾਬਾਲਗ ਲੜਕੇ ਤੋਂ ਪੁੱਛਗਿੱਛ ਜਾਰੀ
ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਇੱਕ ਨਾਬਾਲਗ ਲੜਕੇ ਨੂੰ ਹਿਰਾਸਤ 'ਚ ਲਿਆ ਹੈ, ਜੋ ਮ੍ਰਿਤਕਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਘਟਨਾ ਸਥਾਨ ਦਾ ਨਿਰੀਖਣ ਕੀਤਾ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
