ਦਿੱਲੀ ਦੇ ਮੁੱਖ ਮੰਤਰੀ ਨੇ ਸਿਖਲਾਈ ਅਤੇ ਕੋਚਿੰਗ ਲਈ ਖਿਡਾਰੀਆਂ ਨੂੰ ਵੰਡੇ ਚੈੱਕ

11/12/2020 5:01:12 PM

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਪਹਿਲ 'Mission Excellence Plan' ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਕਰ ਰਹੇ, ਚੁਨਿੰਦਾ ਖਿਡਾਰੀਆਂ ਨੂੰ ਚੈੱਕ ਵੰਡੇ ਹਨ। ਇਸ ਯੋਜਨਾ ਤਹਿਤ ਦਿੱਲੀ ਸਰਕਾਰ ਖਿਡਾਰੀਆਂ ਨੂੰ ਸਿਖਲਾਈ ਅਤੇ ਕੋਚਿੰਗ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

 

 

ਇਸ ਮੌਕੇ 'ਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, 'ਪੂਰੇ ਦੇਸ਼ ਵਿਚ ਸਿਰਫ਼ ਉਨ੍ਹਾਂ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੀ ਪ੍ਰਥਾ ਹੈ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚ ਤਮਗੇ ਜਿੱਤੇ ਹਨ ਪਰ ਉਨ੍ਹਾਂ ਲੋਕਾਂ ਨੂੰ ਵੀ ਅਜਿਹਾ ਸਮਰਥਨ ਦੇਣ ਦੀ ਲੋੜ ਹੈ ਜੋ ਮੁਕਾਬਲੇ ਦੀ ਤਿਆਰੀ ਕਰ ਰਹੇ ਹਨ। (ਤਿਆਰੀ ਦੀ) ਪ੍ਰਕਿਰਿਆ ਸਮਾਨ ਰੂਪ ਤੋਂ ਮਹੱਤਵਪੂਰਣ ਹੈ ਅਤੇ ਇਸ ਵਿਚ ਜ਼ਿਆਦਾ ਸਹਾਇਤਾ ਅਤੇ ਸਮਰਥਨ ਦੀ ਜ਼ਰੂਰਤ ਹੈ।' ਉਪ-ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਦਾ ਕਾਰਜਭਾਰ ਸੰਭਾਲ ਰਹੇ ਸਿਸੋਦੀਆ ਨੇ ਕਿਹਾ ਕਿ ਦਿੱਲੀ ਸਰਕਾਰ ਖੇਡਾਂ ਨੂੰ ਸਮਰਪਤ ਯੂਨੀਵਰਸਿਟੀ ਵੀ ਸਥਾਪਤ ਕਰ ਰਹੀ ਹੈ।

 


cherry

Content Editor

Related News