ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ ਅਧਰਮ ਅਤੇ ਆਸਥਾ ਦਾ ਅਪਮਾਨ ਹੈ : ਪ੍ਰਿਯੰਕਾ ਗਾਂਧੀ

Monday, Jun 14, 2021 - 01:13 PM (IST)

ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ 'ਤੇ ਜ਼ਮੀਨ ਦੇ ਸੌਦੇ 'ਚ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਦੋਸ਼ ਲਗਾਇਆ ਕਿ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ ਕਰੋੜਾਂ ਲੋਕਾਂ ਦੀ ਆਸਥਾ ਦਾ ਅਪਮਾਨ ਅਤੇ ਅਧਰਮ ਹੈ। ਪਾਰਟੀ ਦੀ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਨੇ ਟਵੀਟ ਕੀਤਾ,''ਕਰੋੜਾਂ ਲੋਕਾਂ ਨੇ ਆਸਥਾ ਅਤੇ ਭਗਤੀ ਕਾਰਨ ਭਗਵਾਨ ਦੇ ਚਰਨਾਂ 'ਚ ਚੜ੍ਹਾਵਾ ਚੜ੍ਹਾਇਆ। ਉਸ ਚੰਦੇ ਦੀ ਗਲਤ ਵਰਤੋਂ ਅਧਰਮ ਹੈ, ਪਾਪ ਹੈ, ਉਨ੍ਹਾਂ ਦੀ ਆਸਥਾ ਦਾ ਅਪਮਾਨ ਹੈ।''

PunjabKesariਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ 'ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਉਸ ਦੀ ਜਾਂਚ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਸਿੰਘ ਨੇ ਲਖਨਊ 'ਚ ਦਾਅਵਾ ਕੀਤਾ ਸੀ ਕਿ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਸੰਸਥਾ ਦੇ ਮੈਂਬਰ ਅਨਿਲ ਮਿਸ਼ਰਾ ਦੀ ਮਦਦ ਨਾਲ 2 ਕਰੋੜ ਰੁਪਏ ਕੀਮਤ ਦੀ ਜ਼ਮੀਨ 18 ਕਰੋੜ ਰੁਪਏ 'ਚ ਖਰੀਦੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਸਿੱਧੇ-ਸਿੱਧੇ ਧਨ ਸੋਧ ਦਾ ਮਾਮਲਾ ਹੈ ਅਤੇ ਸਰਕਾਰ ਇਸ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਾਂਚ ਕਰਵਾਏ। ਉੱਥੇ ਹੀ ਸਮਾਜਵਾਦੀ ਪਾਰਟੀ ਦੀ ਸਾਬਕਾ ਸਰਕਾਰ 'ਚ ਮੰਤਰੀ ਰਹੇ ਅਤੇ ਅਯੁੱਧਿਆ 'ਚ ਸਾਬਕਾ ਵਿਧਾਇਕ ਪਵਨ ਪਾਂਡੇ ਨੇ ਵੀ ਅਯੁੱਧਿਆ 'ਚ ਰਾਏ 'ਤੇ ਭ੍ਰਿਸ਼ਟਾਚਾਰ ਦੇ ਅਜਿਹੇ ਹੀ ਦੋਸ਼ ਲਗਾਏ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਚੰਪਤ ਰਾਏ ਨੇ ਇਸ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਦੇ ਦੋਸ਼ਾਂ ਤੋਂ ਨਹੀਂ ਡਰਦੇ ਅਤੇ ਇਨ੍ਹਾਂ ਦੋਸ਼ਾਂ ਦਾ ਅਧਿਐਨ ਕਰਨਗੇ।


DIsha

Content Editor

Related News