ਭਾਜਪਾ 'ਚ ਸ਼ਾਮਲ ਹੁੰਦੇ ਹੀ ਮਿਥੁਨ ਚੱਕਰਵਰਤੀ ਨੂੰ ਮਿਲੀ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ

03/11/2021 9:41:39 AM

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ 'ਵਾਈ ਪਲੱਸ' ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕੀਤੀ ਹੈ, ਜੋ ਹਾਲ ਹੀ 'ਚ ਭਾਜਪਾ 'ਚ ਸ਼ਾਮਲ ਹੋਏ ਸਨ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਇਹ ਸੁਰੱਖਿਆ ਘੇਰਾ ਪ੍ਰਦਾਨ ਕਰੇਗਾ। 70 ਸਾਲਾ ਮਿਥੁਨ ਐਤਵਾਰ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਭਾਜਪਾ 'ਚ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਭਾਜਪਾ 'ਚ ਸ਼ਾਮਲ ਹੋਏ ਮਿਥੁਨ ਚੱਕਰਵਰਤੀ, ਲਹਿਰਾਇਆ ਪਾਰਟੀ ਦਾ ਝੰਡਾ

ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਚੱਕਰਵਰਤੀ ਨੂੰ 'ਵਾਈ ਪਲੱਸ' ਸ਼੍ਰੇਣੀ ਦਾ ਸੁਰੱਖਿਆ ਘੇਰਾ ਪ੍ਰਦਾਨ ਕੀਤਾ ਗਿਆ ਹੈ ਅਤੇ ਪੱਛਮੀ ਬੰਗਾਲ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਹਥਿਆਰਬੰਦ ਸੀ.ਆਈ.ਐੱਸ.ਐੱਫ. ਕਮਾਂਡੋ ਰਹਿਣਗੇ।'' ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਸੰਬੰਧੀ ਖ਼ਤਰੇ ਨੂੰ ਲੈ ਕੇ ਇਕ ਰਿਪੋਰਟ ਤਿਆਰ ਕੀਤੀ ਸੀ, ਜਿਸ 'ਚ ਰਾਸ਼ਟਰੀ ਪੁਰਸਕਾਰ ਜੇਤੂ ਅਭਿਨੇਤਾ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਸਿਫ਼ਾਰਿਸ਼ ਗ੍ਰਹਿ ਮੰਤਰਾਲਾ ਨੂੰ ਕੀਤੀ ਗਈ ਸੀ। ਝਾਰਖੰਡ ਤੋਂ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੂੰ ਵੀ ਇਸੇ ਤਰ੍ਹਾਂ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ : BJP ਦਾ ਪੱਲਾ ਫੜ੍ਹਦੇ ਹੀ ਲੋਕਾਂ ਦੇ ਨਿਸ਼ਾਨੇ ’ਤੇ ਆਏ ਮਿਥੁਨ ਚੱਕਰਵਰਤੀ, ਸੋਸ਼ਲ ਮੀਡੀਆ ’ਤੇ ਇੰਝ ਉੱਡ ਰਿਹੈ ਮਜ਼ਾਕ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਈ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha