ਸਾਬਣ ਦੇ ਡੱਬਿਆਂ ''ਚੋਂ ਨਿਕਲੀ 9.6 ਕਰੋੜ ਦੀ ਹੈਰੋਇਨ, ਮਿਆਂਮਾਰ ਤੋਂ ਭਾਰਤ ''ਚ ਹੁੰਦੀ ਸੀ ਤਸਕਰੀ

Thursday, Mar 07, 2024 - 05:15 PM (IST)

ਸਾਬਣ ਦੇ ਡੱਬਿਆਂ ''ਚੋਂ ਨਿਕਲੀ 9.6 ਕਰੋੜ ਦੀ ਹੈਰੋਇਨ, ਮਿਆਂਮਾਰ ਤੋਂ ਭਾਰਤ ''ਚ ਹੁੰਦੀ ਸੀ ਤਸਕਰੀ

ਆਈਜ਼ੋਲ- ਆਸਾਮ ਰਾਈਫਲਜ਼ ਦੇ ਜਵਾਨਾਂ ਨੇ ਮਿਜ਼ੋਰਮ ਦੇ ਚੰਪਈ ਜ਼ਿਲ੍ਹੇ ਵਿਚ 9.6 ਕਰੋੜ ਰੁਪਏ ਦੀ ਕੀਮਤ ਦੀ 1.3 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿਚ ਮਿਆਂਮਾਰ ਦੇ ਇਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਇਹ ਹੈ ਸਾਡੇ ਦੇਸ਼ ਦਾ ਭਵਿੱਖ! ਜਾਨ ਜ਼ੋਖਮ 'ਚ ਪਾ ਕੇ ਪਰਚੀਆਂ ਜ਼ਰੀਏ ਵਿਦਿਆਰਥੀਆਂ ਨੂੰ ਕਰਵਾਈ ਨਕਲ

ਅਰਧ ਸੈਨਿਕ ਬਲ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਕ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਮੰਗਲਵਾਰ ਨੂੰ ਮਿਜ਼ੋਰਮ-ਮਿਆਂਮਾਰ ਸਰਹੱਦ ਦੇ ਨੇੜੇ ਸਥਿਤ ਜ਼ਿਲ੍ਹੇ ਦੇ ਜੋਖਾਵਥਰ ਪਿੰਡ 'ਚ ਤਲਾਸ਼ੀ ਮੁਹਿੰਮ ਚਲਾਈ ਅਤੇ ਤਸਕਰ ਦੇ ਕਬਜ਼ੇ 'ਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। 

ਇਹ ਵੀ ਪੜ੍ਹੋ- ਸਕੂਲ 'ਚ ਲੱਗੀ ਭਿਆਨਕ ਅੱਗ, 4 ਸਾਲ ਦੀ ਬੱਚੀ ਨੇ ਤੋੜਿਆ ਦਮ

 

ਆਸਾਮ ਰਾਈਫਲਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਣ ਦੇ ਡੱਬਿਆਂ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਇਕ 35 ਸਾਲਾ ਮਿਆਂਮਾਰ ਦੇ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਗੁਆਂਢੀ ਮੁਲਕ ਤੋਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਅਤੇ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅਗਲੇਰੀ ਕਾਰਵਾਈ ਲਈ ਜੋਖਾਵਥਰ ਵਿਖੇ ਸੂਬਾ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਭਗੌੜਿਆਂ ਦੀਆਂ ਤਸਵੀਰਾਂ ਨਾਲ ਲੱਗੇ PM ਮੋਦੀ ਦੇ ਪੋਸਟਰ, ਲਿਖਿਆ- 'ਮੋਦੀ ਦਾ ਅਸਲੀ ਪਰਿਵਾਰ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News