CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

Tuesday, May 05, 2026 - 01:53 PM (IST)

CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਚੇਨਈ- ਤਾਮਿਲਨਾਡੂ ਵਿਧਾਨ ਸਭਾ ਚੋਣਾਂ ਹਾਰਨ ਤੋਂ ਇਕ ਦਿਨ ਬਾਅਦ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ। ਇਸ ਵਿਚ ਰਾਜਨੀਤੀ 'ਚ ਤਮਿਲਗਾ ਵੇਟ੍ਰੀ ਕੜਗਮ (ਟੀਵੀਕੇ) ਦੇ ਸੰਸਥਾਪਕ ਅਤੇ ਅਭਿਨੇਤਾ-ਰਾਜਨੇਤਾ ਵਿਜੇ ਨੇ ਅੱਜ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਲੇਕਰ ਨੂੰ ਅਗਲੀ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਪੇਸ਼ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸ਼੍ਰੀ ਸਟਾਲਿਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਇਸ ਨੂੰ ਲੋਕ ਭਵਨ 'ਚ ਸੌਂਪ ਦਿੱਤਾ ਗਿਆ ਹੈ। ਇਸ ਵਿਚ ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਰਾਜਪਾਲ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਹੈ।

ਰਿਪੋਰਟ ਅਨੁਸਾਰ, ਲੋਕ ਭਵਨ ਨੂੰ ਭੇਜੇ ਗਈ ਇਕ ਈ-ਮੇਲ 'ਚ ਵਿਜੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਜਨਾਦੇਸ਼ ਪ੍ਰਾਪਤ ਕਰ ਲਿਆ ਹੈ ਅਤੇ ਸਰਕਾਰ ਬਣਾਉਣ ਲਈ ਸੱਦਾ ਦਿੱਤੇ ਜਾਣ ਦੀ ਹੱਕਦਾਰ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰਨ ਲਈ ਸਮੇਂ-ਹੱਦ ਵੀ ਮੰਗੀ। ਉਨ੍ਹਾਂ ਕਿਹਾ,''ਸਾਡੀ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ ਅਤੇ ਅਸੀਂ ਸਰਕਾਰ ਬਣਾਉਣ ਦਾ ਅਧਿਕਾਰ ਰੱਖਦੇ ਹਾਂ। ਅਸੀਂ ਆਪਣਾ ਬਹੁਮਤ ਸਾਬਤ ਕਰਨ ਦਾ ਮੌਕਾ ਚਾਹੁੰਦੇ ਹਾਂ।' ਉਨ੍ਹਾਂ ਇਹ ਵੀ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਬਹੁਮਤ ਸਾਬਿਤ ਕਰ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News