ਇਨੈਲੋ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਭਾਜਪਾ ''ਚ ਸ਼ਾਮਲ

Saturday, Jun 08, 2019 - 10:38 AM (IST)

ਇਨੈਲੋ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਭਾਜਪਾ ''ਚ ਸ਼ਾਮਲ

ਫਤਿਹਾਬਾਦ—ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਇਕ ਹੋਰ ਝਟਕਾ ਲੱਗਾ ਹੈ। ਅਸਲ 'ਚ ਫਤਿਹਾਬਾਦ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਪ੍ਰਧਾਨਗੀ ਵਾਲੇ ਇਕ ਪ੍ਰੋਗਰਾਮ 'ਚ ਇਨੈਲੋ ਦੇ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਭਾਜਪਾ 'ਚ ਸ਼ਾਮਲ ਹੋ ਗਿਆ।

ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਫਤਿਹਾਬਾਦ ਦੇ ਐੱਮ. ਐੱਮ. ਕਾਲਜ ਦੇ ਗ੍ਰਾਊਂਡ 'ਚ ਲੋਕ ਸਭਾ ਚੋਣਾਂ 'ਚ ਜਿੱਤ ਦੇ ਲਈ ਪਾਰਟੀ ਦੇ ਪੰਨਾ ਮੁਖੀਆਂ ਅਤੇ ਵਰਕਰਾਂ ਦਾ ਧੰਨਵਾਦ ਕਰਨ ਪਹੁੰਚੇ ਸੀ। ਉਨ੍ਹਾਂ ਨੇ ਵਰਕਰਾਂ 'ਤੇ ਫੁੱਲ ਸੁੱਟੇ। ਕਾਲਜ ਦੇ ਗ੍ਰਾਊਂਡ 'ਚ ਆਯੋਜਿਤ ਪ੍ਰੋਗਰਾਮ 'ਚ ਸਿਰਸਾ ਲੋਕ ਸਭਾ ਮੈਂਬਰ ਸੁਨੀਤਾ ਦੁੱਗਲ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਵੀ ਪਹੁੰਚੇ। ਉੱਥੇ ਇਨੈਲੋ ਦੇ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਅਤੇ ਮੋਲੂ ਰਾਮ ਵੀ ਭਾਜਪਾ ਨੇਤਾਵਾਂ ਦੇ ਨਾਲ ਸਟੇਜ 'ਤੇ ਨਜ਼ਰ ਆਏ। ਇਸ ਦੌਰਾਨ ਦੌਲਤਪੁਰੀਆ ਨੇ ਇਨੈਲੋ ਛੱਡ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਉਨ੍ਹਾਂ ਦਾ ਸਵਾਗਤ ਕੀਤਾ।


author

Iqbalkaur

Content Editor

Related News