ਕਰਨਾਟਕ ਦੇ ਮੁੱਖ ਮੰਤਰੀ ਨੂੰ ਲੈ ਕੇ ਫਸਿਆ ਪੇਚ, ਵਿਧਾਇਕਾਂ ਨੇ ਕਾਂਗਰਸ ਪ੍ਰਧਾਨ 'ਤੇ ਛੱਡਿਆ ਫ਼ੈਸਲਾ
Sunday, May 14, 2023 - 10:15 PM (IST)
ਨੈਸ਼ਨਲ ਡੈਸਕ : ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਕਾਂਗਰਸ ਨੇ 224 'ਚੋਂ 135 ਸੀਟਾਂ ਹਾਸਲ ਕਰਕੇ ਆਪਣੀ ਸਰਕਾਰ ਬਣਾ ਲਈ ਹੈ। ਸੀਐੱਮ ਦੇ ਅਹੁਦੇ ਲਈ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਮੁਕਾਬਲਾ ਹੈ। ਇਸ ਦੌਰਾਨ ਵਿਧਾਇਕ ਦਲ ਦੀ ਬੈਠਕ 'ਚ ਤੈਅ ਕੀਤਾ ਗਿਆ ਕਿ ਕਰਨਾਟਕ ਦਾ ਮੁੱਖ ਮੰਤਰੀ ਕੌਣ ਹੋਵੇਗਾ, ਇਸ ਬਾਰੇ ਫ਼ੈਸਲਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਕਰਨਗੇ। ਦੱਸ ਦੇਈਏ ਕਿ ਭਾਜਪਾ ਨੂੰ ਇਨ੍ਹਾਂ ਚੋਣਾਂ 'ਚ ਸਿਰਫ 66 ਸੀਟਾਂ ਮਿਲ ਸਕੀਆਂ ਹਨ।
ਇਹ ਵੀ ਪੜ੍ਹੋ : ਅਜਬ-ਗਜ਼ਬ : ਪੁਲਾੜ ’ਚ ਖੁੱਲ੍ਹ ਰਿਹੈ ਸ਼ਾਨਦਾਰ ਰੈਸਟੋਰੈਂਟ, ਉੱਡਦੇ ਹੋਏ ਖਾ ਸਕੋਗੇ ਖਾਣਾ
ਦੱਸਣਯੋਗ ਹੈ ਕਿ ਸਾਲ 2018 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ 104 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਸੀ। ਕਾਂਗਰਸ ਨੂੰ 80 ਅਤੇ ਜਨਤਾ ਦਲ ਸੈਕੂਲਰ ਨੂੰ 37 ਸੀਟਾਂ ਮਿਲੀਆਂ ਸਨ। ਕਾਂਗਰਸ ਨੂੰ 38.04, ਜਦਕਿ ਭਾਜਪਾ ਨੂੰ 36.22 ਤੇ ਜਨਤਾ ਦਲ ਸੈਕੂਲਰ ਨੂੰ 18.36 ਫ਼ੀਸਦੀ ਵੋਟਾਂ ਮਿਲੀਆਂ ਸਨ। ਭਾਜਪਾ ਦੇ ਸਭ ਤੋਂ ਵੱਧ ਸੀਟਾਂ ਜਿੱਤਣ ਤੋਂ ਬਾਅਦ ਪਾਰਟੀ ਦੇ ਨੇਤਾ ਬੀ.ਐੱਸ ਯੇਦੀਯੁਰੱਪਾ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ ਪਰ ਭਰੋਸੇ ਦਾ ਵੋਟ ਜਿੱਤਣ ਤੋਂ ਪਹਿਲਾਂ ਹੀ ਸਰਕਾਰ 3 ਦਿਨਾਂ ਦੇ ਅੰਦਰ ਹੀ ਡਿੱਗ ਗਈ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।