ਵਿਧਾਇਕਾਂ ਦੀ ਰਿਹਾਇਸ਼ 'ਤੇ ਅੱਗ ਲਗਾਉਣ ਦੇ ਮਾਮਲੇ 'ਚ ਦੋ ਹੋਰ ਲੋਕ ਗ੍ਰਿਫ਼ਤਾਰ
Saturday, Nov 23, 2024 - 01:32 PM (IST)
ਇੰਫਾਲ : ਇੰਫਾਲ ਘਾਟੀ 'ਚ ਵਿਧਾਇਕਾਂ ਦੇ ਘਰ 'ਤੇ 16 ਨਵੰਬਰ ਨੂੰ ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ 'ਚ ਸ਼ਾਮਲ ਹੋਣ ਦੇ ਦੋਸ਼ 'ਚ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੋ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿਚ ਹੁਣ ਤੱਕ ਕੁੱਲ 34 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਸ ਨੇ ਕਿਹਾ ਕਿ ਉਹ 16 ਨਵੰਬਰ ਨੂੰ ਇੰਫਾਲ ਘਾਟੀ ਦੇ ਵੱਖ-ਵੱਖ ਖੇਤਰਾਂ ਵਿੱਚ ਵਾਪਰੀਆਂ ਅੱਗਜ਼ਨੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਪ੍ਰਾਪਤ ਜਾਣਕਾਰੀ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਸ਼ੱਕੀਆਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ - Election Result 2024 Live: ਮਹਾਰਾਸ਼ਟਰ ਤੇ ਝਾਰਖੰਡ ਦਾ ਜਾਣੋ ਹੁਣ ਤੱਕ ਦਾ ਰੁਝਾਨ
ਅਧਿਕਾਰੀ ਨੇ ਕਿਹਾ ਕਿ ਵਿਧਾਇਕਾਂ ਦੀਆਂ ਰਿਹਾਇਸ਼ਾਂ 'ਤੇ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਦੀ ਜਾਂਚ ਜਾਰੀ ਹੈ। ਮਣੀਪੁਰ ਵਿੱਚ ਉਸ ਸਮੇਂ ਹਿੰਸਾ ਵੱਧ ਗਈ, ਜਦੋਂ ਸੁਰੱਖਿਆ ਬਲਾਂ ਅਤੇ ਸ਼ੱਕੀ ਕੁਕੀ-ਜੋ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ 10 ਅੱਤਵਾਦੀਆਂ ਦੇ ਮਾਰੇ ਜਾਣ ਦਾ ਪਤਾ ਲੱਗਾ। ਉਸ ਤੋਂ ਬਾਅਦ ਮੇਈਤੀ ਭਾਈਚਾਰੇ ਦੇ ਤਿੰਨ ਬੱਚੇ ਅਤੇ ਤਿੰਨ ਔਰਤਾਂ ਲਾਪਤਾ ਹੋ ਗਈਆਂ ਸਨ। 16 ਅਤੇ 17 ਨਵੰਬਰ ਨੂੰ ਉਕਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ, ਜਿਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਇੰਫਾਲ ਘਾਟੀ ਵਿੱਚ ਹਿੰਸਕ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ - ਬਣਾਉਟੀ ਮੀਂਹ ਪਵਾਉਣ ਦੀ ਤਿਆਰੀ, ਖ਼ਰਚੇ ਜਾਣਗੇ ਕਰੋੜਾਂ ਰੁਪਏ, ਜਾਣੋ ਕੀ ਹੈ ਪੂਰੀ ਯੋਜਨਾ
ਇਸ ਦੇ ਨਾਲ ਹੀ ਇੰਫਾਲ ਘਾਟੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੀੜ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਵਿਧਾਇਕਾਂ ਅਤੇ ਇੱਕ ਕਾਂਗਰਸੀ ਵਿਧਾਇਕ ਦੇ ਘਰਾਂ ਨੂੰ ਅੱਗ ਲਾਉਣ ਤੋਂ ਬਾਅਦ ਇੱਥੇ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ। ਪਿਛਲੇ ਸਾਲ ਮਈ ਤੋਂ ਇੰਫਾਲ ਘਾਟੀ ਦੀਆਂ ਪਹਾੜੀਆਂ 'ਤੇ ਰਹਿਣ ਵਾਲੇ ਮੇਤੇਈ ਅਤੇ ਕੁਕੀ-ਜੋ ਭਾਈਚਾਰਿਆਂ ਵਿਚਾਲੇ ਚੱਲ ਰਹੀ ਨਸਲੀ ਹਿੰਸਾ 'ਚ ਘੱਟੋ-ਘੱਟ 258 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8