''ਮੈਨੂੰ ਤਾਂ ਸਮਝ ਨਹੀਂ ਆਈ...'', ਮਨਰੇਗਾ ਦਾ ਨਾਂ ਬਦਲਣ ''ਤੇ ਕੇਂਦਰ ''ਤੇ ਵਰ੍ਹ ਗਈ ਪ੍ਰਿਯੰਕਾ ਗਾਂਧੀ
Tuesday, Dec 16, 2025 - 01:24 PM (IST)
ਨਵੀਂ ਦਿੱਲੀ- ਲੋਕ ਸਭਾ 'ਚ ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 'ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਰੋਜ਼ੀ-ਰੋਟੀ ਮਿਸ਼ਨ (ਗ੍ਰਾਮੀਣ) (ਵਿਕਸਿਤ ਭਾਰਤ- ਜੀ ਰਾਮ ਜੀ) ਬਿੱਲ, 2025' ਪੇਸ਼ ਕੀਤਾ। ਇਸ ਤੋਂ ਬਾਅਦ ਸਦਨ 'ਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹਰ ਯੋਜਨਾ ਦਾ ਨਾਂ ਬਦਲਣ ਦੀ ਸਨਕ ਸਮਝ 'ਚ ਨਹੀਂ ਆਉਂਦੀ ਹੈ। ਅਜਿਹਾ ਜਦੋਂ ਵੀ ਕੀਤਾ ਜਾਂਦਾ ਹੈ ਤਾਂ ਸਰਕਾਰ ਨੂੰ ਪੈਸੇ ਖਰਚ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਨਵਾਂ ਬਿੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਸ 'ਚ ਮਜ਼ਦੂਰੀ ਦੇ ਦਿਨਾਂ ਨੂੰ 100 ਤੋਂ 125 ਦਿਨ ਕਰਨ ਦੀ ਗੱਲ ਤਾਂ ਕਹੀ ਗਈ ਹੈ ਪਰ ਤਨਖਾਹ ਵਧਾਉਣ 'ਤੇ ਕੋਈ ਗੱਲ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਮਨਰੇਗਾ ਦੀ ਥਾਂ ਲਵੇਗਾ 'ਵਿਕਸਿਤ ਭਾਰਤ-ਜੀ ਰਾਮ ਜੀ', ਮੋਦੀ ਸਰਕਾਰ ਲਿਆ ਰਹੀ ਨਵਾਂ ਬਿੱਲ
ਪ੍ਰਿਯੰਕਾ ਨੇ ਮਹਾਤਮਾ ਗਾਂਧੀ ਦਾ ਨਾਂ ਯੋਜਨਾ ਤੋਂ ਹਟਾਏ ਜਾਣ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਭਾਜਪਾ ਨੇ ਕੁਝ ਕਿਹਾ ਤਾਂ ਪ੍ਰਿਯੰਕਾ ਨੇ ਕਿਹਾ ਕਿ ਮਹਾਤਮਾ ਗਾਂਧੀ ਮੇਰੇ ਪਰਿਵਾਰ ਦੇ ਮੈਂਬਰ ਨਹੀਂ ਸਨ ਪਰ ਪਰਿਵਾਰ ਦੇ ਮੈਂਬਰ ਵਰਗੇ ਹੀ ਸਨ। ਉਨ੍ਹਾਂ ਕਿਹਾ ਕਿ ਕਿਸੇ ਇਕ ਵਿਅਕਤੀ ਦੀ ਸਨਕ ਦੇ ਆਧਾਰ 'ਤੇ ਕਿਸੇ ਯੋਜਨਾ 'ਚ ਤਬਦੀਲੀ ਨਹੀਂ ਹੋਣੀ ਚਾਹੀਦੀ। ਇਸ ਬਿੱਲ ਨੂੰ ਲੈ ਕੇ ਸਦਨ 'ਚ ਕੋਈ ਚਰਚਾ ਨਹੀਂ ਹੋਈ। ਇਸ ਲਈ ਮੇਰੀ ਰਾਏ ਹੈ ਕਿ ਪਹਿਲਾਂ ਸੰਸਦ 'ਚ ਬਹਿਸ ਹੋਵੇ ਅਤੇ ਫਿਰ ਜ਼ਰੂਰੀ ਸੁਝਾਵਾਂ ਨੂੰ ਸ਼ਾਮਲ ਕਰਦੇ ਹੋਏ ਨਵਾਂ ਬਿੱਲ ਲਿਆਂਦਾ ਜਾਵੇ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੀਆਂ iPhone ਦੇ ਇਸ ਮਾਡਲ ਦੀਆਂ ਕੀਮਤਾਂ ! 40,000 ਤੱਕ ਮਿਲ ਰਿਹਾ ਸਸਤਾ
