ਦਰੱਖਤ ਵੱਢਣ ਦੀ ਨੌਜਵਾਨ ਨੂੰ ਮਿਲੀ ਖ਼ੌਫ਼ਨਾਕ ਸਜ਼ਾ, ਭੀੜ ਨੇ ਬੇਰਹਿਮੀ ਨਾਲ ਕੀਤਾ ਕਤਲ

01/05/2022 10:26:34 AM

ਸਿਮਡੇਗਾ (ਭਾਸ਼ਾ)- ਝਾਰਖੰਡ ਦੇ ਸਿਮਡੇਗਾ ਜ਼ਿਲ੍ਹੇ ਦੇ ਕੋਲੇਬੀਰਾ ਥਾਣਾ ਖੇਤਰ ਵਿਚ ਮੰਗਲਵਾਰ ਨੂੰ ਭੀੜ ਵੱਲੋਂ ਦਰੱਖਤ ਵੱਢਣ ਦੇ ਸ਼ੱਕ ਵਿਚ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਅਤੇ ਫਿਰ ਲਾਸ਼ ਨੂੰ ਸਾੜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਮੌਕੇ ’ਤੇ ਇੰਨੀ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ ਸਨ ਕਿ ਪੁਲਸ ਪ੍ਰਸ਼ਾਸਨ ਨੂੰ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ।

ਇਹ ਵੀ ਪੜ੍ਹੋ : ਨਜਾਇਜ਼ ਸੰਬੰਧਾਂ 'ਚ ਰੋੜਾ ਬਣੀ 3 ਸਾਲਾ ਮਾਸੂਮ ਨਾਲ ਹੈਵਾਨਗੀ, ਦਾਦੀ ਦੇ ਪ੍ਰੇਮੀ ਨੇ ਰੇਪ ਪਿੱਛੋਂ ਕੀਤਾ ਕਤਲ

ਘਟਨਾ ਵਿਚ ਮਾਰੇ ਗਏ ਵਿਅਕਤੀ ਦੀ ਪਛਾਣ ਸੰਜੂ ਪ੍ਰਧਾਨ (30) ਵਜੋਂ ਹੋਈ ਹੈ। ਥਾਣਾ ਇੰਚਾਰਜ ਰਾਮੇਸ਼ਵਰ ਭਗਤ ਨੇ ਦੱਸਿਆ ਕਿ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਕਈ ਵਾਰ ਇਨਕਾਰ ਕਰਨ ’ਤੇ ਵੀ ਸੰਜੂ ਜੰਗਲ ’ਚੋਂ ਦਰੱਖਤ ਕੱਟ ਕੇ ਵੇਚਦਾ ਸੀ, ਜਿਸ ਕਾਰਨ ਪਿੰਡ ਵਾਸੀਆਂ ਨੇ ਗੁੱਸੇ ’ਚ ਆ ਕੇ ਇਹ ਕਦਮ ਚੁੱਕਿਆ। ਸਥਾਨਕ ਲੋਕਾਂ ਨੇ ਪਹਿਲਾਂ ਤਾਂ ਪ੍ਰਧਾਨ ਦੀ ਲਾਸ਼ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਸੀ। ਪੁਲਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਲਾਸ਼ ਬਰਾਮਦ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News