ਮਾਬ ਲਿੰਚਿੰਗ ''ਤੇ ਕਾਨੂੰਨ ਬਣਾਏ ਸੰਸਦ, ਹਿੰਸਾ ਦੀ ਮਨਜ਼ੂਰੀ ਨਹੀਂ ਦੇ ਸਕਦੀ ਹੈ ਸਰਕਾਰ: SC

07/17/2018 12:00:56 PM

ਨਵੀਂ ਦਿੱਲੀ— ਦੇਸ਼ ਭਰ 'ਚ ਗਊ ਰੱਖਿਆ ਦੇ ਨਾਂ 'ਤੇ ਮਾਬ ਲਿੰਚਿੰਗ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਮੰਗਲਵਾਰ ਸਵੇਰੇ ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ ਖਾਨਵਿਲਕਰ ਅਤੇ ਜਸਟਿਸ ਡੀ.ਵਾਈ ਚੰਦਰਚੂੜ ਦੀ ਬੈਂਚ ਨੇ ਫੈਸਲਾ ਪੜ੍ਹਦੇ ਹੋਏ ਕਿਹਾ ਕਿ ਭੀੜ ਦੀ ਹਿੰਸਾ ਨੂੰ ਸਾਧਾਰਨ ਨਹੀਂ ਮੰਨ ਸਕਦੇ।

ਕੋਰਟ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਹੱਥ 'ਚ ਲੈਣ ਦਾ ਅਧਿਕਾਰ ਨਹੀਂ ਹੈ। ਇਸ ਨੂੰ ਰੋਕਣ ਲਈ ਦੇਸ਼ ਦੀ ਸੰਸਦ ਵਿਚਾਰ ਕਰੇ ਅਤੇ ਕਾਨੂੰਨ ਬਣਾਏ। ਅਦਾਲਤ ਨੇ ਇਸ ਮਾਮਲੇ 'ਚ ਸੁਣਵਾਈ ਦੀ ਅਗਲੀ ਤਾਰੀਕ 28 ਅਗਸਤ ਦੀ ਰੱਖੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਚ 3 ਜੁਲਾਈ ਨੂੰ ਹੋਈ ਅੰਤਿਮ ਸੁਣਵਾਈ 'ਚ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਇਹ ਕਾਨੂੰਨ ਦਾ ਮਾਮਲਾ ਹੈ ਅਤੇ ਇਸ 'ਤੇ ਰੋਕ ਲਗਾਉਣਾ ਹਰੇਕ ਰਾਜ ਦੀ ਜ਼ਿੰਮੇਦਾਰੀ ਹੈ। ਅਦਾਲਤ ਨੇ ਉਸ ਦਿਨ ਇਸ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਪਟੀਸ਼ਕਰਤਾ ਇੰਦਰਾ ਜੈ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਕਿਹਾ ਸੀ ਕਿ ਰਾਜ ਸਰਕਾਰਾਂ ਦੀ ਜ਼ਿੰਮੇਦਾਰੀ ਹੈ ਕਿ ਮਾਬ ਲਿੰਚਿੰਗ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ। ਇਹ ਇਕ ਅਪਰਾਧ ਹੈ, ਜਿਸ ਦੀ ਸਜ਼ਾ ਦੋਸ਼ੀਆਂ ਨੂੰ ਜ਼ਰੂਰ ਮਿਲਣੀ ਚਾਹੀਦੀ ਹੈ।

 


Related News