ਡਾ. ਅੰਬੇਡਕਰ ਦੇ ਬੁੱਤ ’ਤੇ ਅਣਪਛਾਤੇ ਵਿਅਕਤੀ ਨੇ ਪਾਇਆ ‘ਮੋਬਿਲ ਆਇਲ’, ਮਾਮਲਾ ਦਰਜ

Thursday, Jan 02, 2025 - 03:03 PM (IST)

ਡਾ. ਅੰਬੇਡਕਰ ਦੇ ਬੁੱਤ ’ਤੇ ਅਣਪਛਾਤੇ ਵਿਅਕਤੀ ਨੇ ਪਾਇਆ ‘ਮੋਬਿਲ ਆਇਲ’, ਮਾਮਲਾ ਦਰਜ

ਬਲੀਆ : ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਇਕ ਪਿੰਡ ਵਿਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਉੱਤੇ ‘ਮੋਬਿਲ ਆਇਲ’ ਪਾਉਣ ਦੇ ਮਾਮਲੇ ਵਿਚ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਰੇਵਤੀ ਥਾਣਾ ਖੇਤਰ ਦੇ ਚੌਬੇ ਛਪਰਾ ਪਿੰਡ ’ਚ ਸਥਿਤ ਡਾ. ਅੰਬੇਡਕਰ ਦੇ ਬੁੱਤ ’ਤੇ ਮੰਗਲਵਾਰ ਰਾਤ ਸ਼ਰਾਰਤੀ ਅਨਸਰਾਂ ਨੇ ‘ਮੋਬਿਲ ਆਇਲ’ ਪਾ ਦਿੱਤਾ, ਜਿਸ ਦੀ ਸੂਚਨਾ ਸਥਾਨਕ ਲੋਕਾਂ ਨੇ ਬੁੱਧਵਾਰ ਸਵੇਰੇ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਮਾਮਲੇ ਦੇ ਸਬੰਧ ਵਿਚ ਥਾਣਾ ਸਦਰ ਦੇ ਇੰਚਾਰਜ ਰੋਹਨ ਰਾਕੇਸ਼ ਸਿੰਘ ਨੇ ਦੱਸਿਆ ਕਿ ਸਥਾਨਕ ਵਾਸੀ ਵਿਕਾਸ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ ਭਾਰਤੀ ਨਿਆਂ ਸੰਹਿਤਾ ਦੀ ਸਬੰਧਤ ਧਾਰਾ ਤਹਿਤ ਕੇਸ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੁੱਤ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਸ਼ਾਂਤੀ ਬਣਾਈ ਰੱਖਣ ਲਈ ਮੌਕੇ ’ਤੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News