ਜੰਮੂ ਖੇਤਰ ''ਚ ਮੋਬਾਈਲ, ਇੰਟਰਨੈੱਟ ਸੇਵਾਵਾਂ ਮੁੜ ਬੰਦ

Sunday, Aug 18, 2019 - 02:47 PM (IST)

ਜੰਮੂ ਖੇਤਰ ''ਚ ਮੋਬਾਈਲ, ਇੰਟਰਨੈੱਟ ਸੇਵਾਵਾਂ ਮੁੜ ਬੰਦ

ਜੰਮੂ (ਭਾਸ਼ਾ)— ਜੰਮੂ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਰੋਕਣ ਲਈ ਐਤਵਾਰ ਨੂੰ ਇਕ ਵਾਰ ਫਿਰ 5 ਜ਼ਿਲਿਆਂ 'ਚ ਘੱਟ ਰਫਤਾਰ ਵਾਲੀ 2ਜੀ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਬੰਦ ਕਰ ਦਿੱਤੀਆਂ ਹਨ। ਇਕ ਦਿਨ ਪਹਿਲਾਂ ਹੀ ਇਨ੍ਹਾਂ ਸੇਵਾਵਾਂ ਨੂੰ ਬਹਾਲ ਕੀਤਾ ਗਿਆ ਸੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੰਬੰਧਤ ਅਧਿਕਾਰੀਆਂ ਨੇ ਸੇਵਾ ਦੇਣ ਵਾਲੇ ਨੂੰ ਸੇਵਾਵਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਅਤੇ ਸ਼ਾਂਤੀ ਬਣਾ ਕੇ ਰੱਖਣ ਲਈ ਇਹ ਫੈਸਲਾ ਲਿਆ ਗਿਆ। ਕਰੀਬ ਇਕ ਪੰਦਰਵਾੜੇ ਤੋਂ ਬਾਅਦ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਜੰਮੂ, ਸਾਂਬਾ, ਕਠੂਆ, ਊਧਮਪੁਰ ਅਤੇ ਰਿਆਸੀ ਜ਼ਿਲਿਆਂ ਵਿਚ ਘੱਟ ਰਫਤਾਰ ਵਾਲੀ 2ਜੀ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ। 

ਕੇਂਦਰ ਵਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਦੀਆਂ ਵਿਵਸਥਾਵਾਂ ਨੂੰ ਰੱਦ ਕਰਨ ਅਤੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡ ਕਾਰਨ ਇਕ ਦਿਨ ਪਹਿਲਾਂ 4 ਅਗਸਤ ਨੂੰ ਜੰਮੂ ਖੇਤਰ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਕਦਮ ਤੋਂ ਕੁਝ ਸਮਾਂ ਪਹਿਲਾਂ ਕਰਫਿਊ ਲਾ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿਚ ਪਾਬੰਦੀਆਂ 'ਚ ਢਿੱਲ ਦੇ ਦਿੱਤੀ ਗਈ ਸੀ।


author

Tanu

Content Editor

Related News