ਨੂਹ ''ਚ ਹਿੰਸਾ ਦੇ ਦੋ ਹਫ਼ਤਿਆਂ ਮਗਰੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ

Monday, Aug 14, 2023 - 02:04 PM (IST)

ਨੂਹ ''ਚ ਹਿੰਸਾ ਦੇ ਦੋ ਹਫ਼ਤਿਆਂ ਮਗਰੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ

ਗੁਰੂਗ੍ਰਾਮ- ਹਰਿਆਣਾ ਦੇ ਨੂਹ 'ਚ ਭੜਕੀ ਫਿਰਕੂ ਹਿੰਸਾ ਕਾਰਨ ਦੋ ਹਫ਼ਤੇ ਪਹਿਲਾਂ ਮੁਅੱਤਲ ਕੀਤੀਆਂ ਗਈਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਸ ਹਿੰਸਾ 'ਚ 6 ਲੋਕ ਮਾਰੇ ਗਏ ਹਨ। ਦੱਸ ਦੇਈਏ ਕਿ 31 ਜੁਲਾਈ ਨੂੰ ਨੂਹ 'ਚ ਹੋਈ ਹਿੰਸਾ ਤੋਂ ਬਾਅਦ ਸਰਕਾਰ ਨੇ 8 ਅਗਸਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤੀਆਂ ਸਨ। ਸੇਵਾਵਾਂ ਦੀ ਮੁਅੱਤਲੀ ਨੂੰ ਬਾਅਦ 'ਚ 13 ਅਗਸਤ ਤੱਕ ਵਧਾ ਦਿੱਤਾ ਗਿਆ ਸੀ। ਨੂਹ 'ਚ ਭੀੜ ਨੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀ. ਐਚ. ਪੀ) ਦੀ ਯਾਤਰਾ 'ਤੇ ਹਮਲਾ ਕਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਭੜਕੀ ਹਿੰਸਾ 'ਚ ਦੋ ਹੋਮ ਗਾਰਡ ਅਤੇ ਇਕ ਨਾਇਬ ਇਮਾਮ ਸਮੇਤ 6 ਲੋਕ ਮਾਰੇ ਗਏ ਸਨ।  

ਇਹ ਵੀ ਪੜ੍ਹੋ- 1947 ਦੀ ਵੰਡ ਨੇ ਦਿਲਾਂ ਅਤੇ ਜਜ਼ਬਾਤਾਂ ਦੇ ਵੀ ਟੋਟੇ ਕਰ ਦਿੱਤੇ, ਵੇਖੋ ਬਟਵਾਰੇ ਦਾ ਦਰਦ ਤਸਵੀਰਾਂ ਦੀ ਜ਼ੁਬਾਨੀ

ਇਹ ਹਿੰਸਾ ਗੁਰੂਗ੍ਰਾਮ ਸਮੇਤ ਨੇੜਲੇ ਇਲਾਕਿਆਂ 'ਚ ਵੀ ਫੈਲ ਗਈ ਸੀ। ਨੂਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਸਥਿਤੀ ਬਹਾਲ ਕਰਨ ਲਈ ਕੀਤੇ ਗਏ ਲਗਾਤਾਰ ਯਤਨਾਂ ਕਾਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦੇ ਬਾਜ਼ਾਰ ਹੁਣ ਖੁੱਲ੍ਹੇ ਹਨ। ਹਿੰਸਾ ਦੇ 10 ਦਿਨਾਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਰੇ ਵਿਦਿਅਕ ਅਦਾਰੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸਕੂਲ ਹੁਣ ਆਮ ਵਾਂਗ ਚੱਲ ਰਹੇ ਹਨ। ਵਿਦਿਆਰਥੀ ਆਜ਼ਾਦੀ ਦਿਹਾੜੇ ਦੇ ਜਸ਼ਨ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਪ੍ਰੋਗਰਾਮ ਲਈ ਪੁਲਸ ਪਰੇਡ ਯੂਨਿਟਾਂ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ-  ਮਾਨਸੂਨ ਸੈਸ਼ਨ ਦੌਰਾਨ ਪੰਜਾਬ ਦੇ 6 ਮੈਂਬਰਾਂ ਦੀ 100 ਫ਼ੀਸਦੀ ਰਹੀ ਹਾਜ਼ਰੀ, ਸੰਨੀ ਦਿਓਲ ਰਹੇ ਗੈਰ-ਹਾਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News