ਦੋ ਦਿਨ ਪੰਜ ਘੰਟੇ ਲਈ ਬੰਦ ਰਹਿਣਗੀਆਂ ਮੋਬਾਈਲ ਇੰਟਰਨੈਟ ਸੇਵਾਵਾਂ
Saturday, Sep 21, 2024 - 05:53 AM (IST)
ਰਾਂਚੀ - ਝਾਰਖੰਡ ਜਨਰਲ ਗ੍ਰੈਜੂਏਟ ਪੱਧਰ ਦੀ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ (ਜੇ.ਜੀ.ਜੀ.ਜੀ.ਐਲ.ਸੀ.ਸੀ.ਈ.) ਦੇ ਮੱਦੇਨਜ਼ਰ ਸ਼ਨੀਵਾਰ ਅਤੇ ਐਤਵਾਰ ਨੂੰ ਰਾਜ ਭਰ ਵਿੱਚ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੇਵਾਵਾਂ ਮੁਅੱਤਲ ਰਹਿਣਗੀਆਂ ਅਤੇ ਇਹ ਪਾਬੰਦੀ ਐਤਵਾਰ ਨੂੰ ਵੀ ਜਾਰੀ ਰਹੇਗੀ।
ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੋਰੇਨ ਨੇ ਕਿਹਾ, "ਜੇਕਰ ਕੋਈ ਪ੍ਰੀਖਿਆ ਦੌਰਾਨ ਗਲਤੀ ਨਾਲ ਵੀ ਕੁਝ ਗਲਤ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਅਸੀਂ ਉਸ ਨਾਲ ਸਖਤੀ ਨਾਲ ਨਜਿੱਠਾਂਗੇ।" ਜੇ.ਐਸ.ਐਸ.ਸੀ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ 823 ਕੇਂਦਰਾਂ 'ਤੇ ਪ੍ਰੀਖਿਆ ਕਰਵਾਏਗਾ, ਜਿਸ ਵਿੱਚ ਲਗਭਗ 6.39 ਲੱਖ ਉਮੀਦਵਾਰਾਂ ਦੇ ਬੈਠਣ ਦੀ ਉਮੀਦ ਹੈ।